Punjab Corona New Cases: ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪਰ ਫਿਰ ਵੇ ਅੱਜ ਕੋਰੋਨਾਵਾਇਰਸ ਨਾਲ ਹੁਣ ਤੱਕ ਦੀਆਂ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ।ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 106 ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜਿਆ ਹੈ।ਅੱਜ ਜ਼ਿਲ੍ਹਾ ਲੁਧਿਆਣਾ ‘ਚ ਹੀ 18 ਲੋਕਾਂ ਨੇ ਕੋਰੋਨਾ ਕਾਰਨ ਜਾਨ ਗੁਆ ਲਈ।
ਜ਼ਿਕਰਯੋਗ ਗੱਲ ਇਹ ਹੈ ਕਿ ਅੱਜ ਮੌਤਾਂ ਦੀ ਗਿਣਤੀ ਕੱਲ੍ਹ ਦੇ ਮੁਕਾਬਲੇ ਦੁਗਣੀ ਹੋ ਗਈ ਹੈ।ਮਾਰਚ ਮਹੀਨੇ ਜਦੋਂ ਤੋਂ ਕੋਰੋਨਾ ਸ਼ੁਰੂ ਹੋਇਆ ਹੈ ਇਹ ਹੁਣ ਤੱਕ ਦਾ ਸਭ ਤੋਂ ਵੱਢਾ ਅੰਕੜਾ ਹੈ।ਦੱਸ ਦੇਈਏ ਕਿ ਪੰਜਾਬ ਅੰਦਰ 71 ਲੋਕ ਵੈਂਟੀਲੇਟਰ ਤੇ ਹਨ ਅਤੇ 440 ਮਰੀਜ਼ ਆਕਸੀਜਨ ਤੇ ਹਨ।ਪੰਜਾਬ ਕੋਰੋਨਾ ਮੌਤਾਂ ਦੇ ਮਾਮਲੇ ‘ਚ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਬਾਅਦ ਤੀਜੇ ਨੰਬਰ ਤੇ ਹੈ।ਪੰਜਾਬ ਦਾ ਮੋਟੈਲੀਟੀ ਰੇਟ 2.7 ਹੈ ਅਤੇ ਮਹਾਰਾਸ਼ਟਰ ਤੇ ਗੁਜਰਾਤ ਦਾ 3.1।ਪੰਜਾਬ ਦਾ ਰਕਵਰੀ ਰੇਟ ਵੀ ਬਾਕੀ ਰਾਜਾਂ ਦੇ ਮੁਕਾਬਲੇ ਘੱਟ ਹੈ। 1 ਸਤੰਬਰ ਨੂੰ ਜਾਰੀ ਡੇਟਾ ਮੁਤਾਬਿਕ ਪੰਜਾਬ ਦਾ ਰਕਵਰੀ ਰੇਟ 69% ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…