ਪੰਜਾਬ ਕੋਵਿਡ ਸਮੀਖਿਆ ਕਮੇਟੀ ਦੀ ਮੀਟਿੰਗ ਅੱਜ, ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ

Punjab covid review committee meeting today

ਪੰਜਾਬ ਵਿਚ ਵੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।

 ਮੀਟਿੰਗ ਵਿਚ ਕੋਰੋਨਾ ਨੂੰ ਕਾਬੂ ਕਰਨ ਲਈ ਹੋਰ ਨਵੇਂ ਕਦਮ ਚੁੱਕੇ ਜਾ ਸਕਦੇ ਹਨ। ਸੂਬੇ ਵਿਚ ਮੈਡੀਕਲ ਆਕਸੀਜਨ ਅਤੇ ਵੈਕਸੀਨ ਦੀ ਮਾਤਰਾ ਅਤੇ ਲੋੜ ਉਪਰ ਵੀ ਚਰਚਾ ਹੋਵੇਗੀ।

ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਹੈ। ਹੁਣ ਨਾਈਟ ਕਰਫਿਊ ਰਾਤ 8 ਵਜੇ ਤੋਂ ਲਾਗੂ ਹੋ ਕੇ ਸਵੇਰੇ 5 ਵਜੇ ਤੱਕ ਲੱਗਦਾ ਹੈ। ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ।

ਇਸ ਦੇ ਨਾਲ ਹੀ ਸੂਬੇ ਦੇ ਸਾਰੇ ਬਾਰ ,ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ 20 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੁਕੰਮਲ ਬੰਦ ਰਹਿਣਗੇ ਤੇ ਰੈਸਟੋਰੈਂਟ ਤੇ ਹੋਟਲ ਖੁੱਲੇ ਰਹਿਣਗੇ ਪਰ ਉਨ੍ਹਾਂ ਵਿਚ ਸਿਰਫ ਟੇਕ ਅਵੇਅ ਅਤੇ ਹੋਮ ਡਿਲਵਰੀ ਦੀ ਹੀ ਸੁਵਿਧਾ ਦਿੱਤੀ ਜਾਵੇਗੀ। ਐਤਵਾਰ ਨੂੰ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰ 30 ਅਪ੍ਰੈਲ ਤੱਕ ਮੁਕੰਮਲ ਬੰਦ ਰਹਿਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ