“ਪੰਜਾਬ ਮੰਗਦਾ ਜੁਆਬ”ਮੁਹਿੰਮਤਹਿਤ ਅੱਜ ਅਜਨਾਲਾ ’ਚ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ

Punjab-Demands-Answer-campaign-to-be-held-in-Ajnala-today

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਭਾਰੀ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਅੱਜ ਅਜਨਾਲਾ ਦੀ ਨਵੀਂ ਦਾਣਾ ਮੰਡੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸਮੁੱਚੀ ਅਕਾਲੀ ਲੀਡਰਸ਼ਿਪ ਰੈਲੀ ਪਹੁੰਚ ਰਹੀ ਹੈ।

ਇਸ ਦੇ ਨਾਲ ਉਹਨਾਂ ਨੇ ਕੋਰੋਨਾ ਸਬੰਧੀ ਬੇਤੁੱਕਾ ਜਿਹਾ ਜਵਾਬ ਦਿੰਦੇ ਕਿਹਾ ਕਿ ਜਿੱਥੇ ਸੰਗਤ ਹੁੰਦੀ ਹੈ ਉਥੇ ਕੋਰੋਨਾ ਨਹੀਂ ਹੁੰਦਾ ਤੇ ਕੋਰੋਨਾ ਦੂਰ-ਦੂਰ ਤੱਕ ਵੀ ਨਹੀਂ ਦਿਖੇਗਾ।

ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਵਾਅਦੇ ਪੂਰੇ ਨਾ ਕਰਨ ਵਿਰੁੱਧ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਵਾਇਰਸ ਤੋਂ ਠੀਕ ਹੋਣ ਕਾਰਨ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ