ਪੰਜਾਬ

ਬਹਾਦਰਗੜ੍ਹ ‘ਚ ਪੰਜਾਬ ਦੇ ਕਿਸਾਨ ਨਾਲ ਕੁੱਟਮਾਰ, ਹਸਪਤਾਲ ‘ਚ ਮੌਤ, ਕੇਸ ਦਰਜ

ਕਿਸਾਨ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਬਰਨਾਲਾ ਦੇ ਇੱਕ 26 ਸਾਲਾ ਕਿਸਾਨ ਨੂੰ ਸ਼ੁੱਕਰਵਾਰ ਦੀ ਰਾਤ ਨੂੰ ਬਹਾਦਰਗੜ੍ਹ ਦੇ ਬਾਹਰੀ ਹਿੱਸੇ ਦਿੱਲੀ ਦੇ ਟਿੱਕਰੀ ਸਰਹੱਦ ‘ਤੇ ਵਿੱਤੀ ਝਗੜੇ ਕਾਰਨ ਉਸ ਦੇ ਜੱਦੀ ਪਿੰਡ ਦੇ ਇੱਕ ਹੋਰ ਵਸਨੀਕ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਪੀੜਤ ਗੁਰਪ੍ਰੀਤ ਸਿੰਘ ਅਤੇ ਹਮਲਾਵਰ ਰਣਬੀਰ ਸਿੰਘ ਦੋਵੇਂ ਟਿੱਕਰੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੀ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਕਾਸਰ ਪਿੰਡ ਨੇੜੇ ਉਨ੍ਹਾਂ ਦੇ ਤੰਬੂ ਵਿੱਚ ਵਾਪਰੀ।

ਸੈਕਟਰ 6 ਦੇ ਪੁਲਿਸ ਥਾਣੇ ਦੇ ਅਧਿਕਾਰੀ ਜੈ ਭਗਵਾਨ ਨੇ ਕਿਹਾ, “ਪੈਸੇ ਦੇ ਲੈਣ ਦੇਣ ਕਰਕੇ ਉਨ੍ਹਾਂ ਵਿੱਚ ਬਹਿਸ ਹੋ ਗਈ ਅਤੇ ਰਣਬੀਰ ਨੇ ਗੁਰਪ੍ਰੀਤ ਨੂੰ ਲਾਠੀ ਨਾਲ ਕੁੱਟਿਆ।

ਪੁਲਿਸ ਨੇ ਅੱਗੇ ਕਿਹਾ ਕਿ ਰਣਬੀਰ ਦੀ ਭਾਲ ਕੀਤੀ ਜਾ ਰਹੀ ਹੈ, ਜੋ ਜੁਰਮ ਕਰਨ ਤੋਂ ਬਾਅਦ ਭੱਜ ਗਿਆ ਸੀ। ਮ੍ਰਿਤਕਾ ਦੇ ਚਾਚੇ ਨਾਹਰ ਸਿੰਘ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 302 (ਕਤਲ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇੱਕ ਮਹੀਨੇ ਵਿਚ ਟਿੱਕਰੀ ਰੋਸ ਪ੍ਰਦਰਸ਼ਨ ਵਾਲੀ ਥਾਂ ‘ਤੇ ਇਹ ਦੂਜਾ ਕਤਲ ਹੈ। ਮਾਰਚ ਵਿਚ ਇੱਥੇ ਇੱਕ 60 ਸਾਲਾ ਕਿਸਾਨ ਹਾਕਮ ਸਿੰਘ ਦਾ ਚਾਕੂ ਨਾਲ  ਕਤਲ ਕਰ ਦਿੱਤਾ ਗਿਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago