ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਔਰਤਾਂ ਲਈ 1 ਅਪ੍ਰੈਲ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

Punjab-Government-announces-launch-of-free-bus-service-for-women-in-the-state-from-April-1

ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਮੁਫ਼ਤ ਬੱਸ ਸੇਵਾ ਦੀ 1 ਅਪ੍ਰੈਲ ਤੋਂ ਸ਼ੁਰੂਆਤ ਹੋਵੇਗੀ।

ਪੰਜਾਬ ਦੀਆਂ ਔਰਤਾਂ ਨੂੰ ਕੁੱਝ ਰਾਹਤ ਮਿਲੇਗੀ। ਇਸ ਖ਼ਬਰ ਤੋਂ ਬਾਅਦ ਮਹਿਲਾਵਾਂ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕਰਨਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ 1 ਅਪ੍ਰੈਲ ਨੂੰ ਪੰਜਾਬ ਵਿੱਚ ‘ਔਰਤਾਂ ਲਈ ਮੁਫ਼ਤ ਬੱਸ ਯਾਤਰਾ’ ਯੋਜਨਾ ਦੀ ਸ਼ੁਰੂਆਤ ਕਰਨਗੇ। ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

ਇਹ ਪ੍ਰੋਗਰਾਮ ਸਾਰੇ ਜ਼ਿਲ੍ਹਾ ਅਤੇ ਉਪ ਮੰਡਲ ਹੈੱਡਕੁਆਰਟਰਾਂ ਅਤੇ ਲਗਭਗ 1000 ਦਿਹਾਤੀ ਅਤੇ ਸ਼ਹਿਰੀ ਸਥਾਨਾਂ ‘ਤੇ ਵੀ.ਸੀ. ਦੁਆਰਾ ਇੱਕੋ ਸਮੇਂ ਪ੍ਰਸਾਰਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਦਿਆਂ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਸਫ਼ਰ ਮੁਫਤ ਕਰਨ ਦਾ ਐਲਾਨ ਕੀਤਾ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ