ਪੰਜਾਬ ਸਰਕਾਰ ਨੇ ਕੋਵਿਡ ਕਾਰਨ ਹੋਏ ਅਨਾਥ ਬੱਚਿਆਂ ਨੂੰ 1500 ਰੁਪਏ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ

Punjab government announces rs 1500 month pension to children orphaned due to covid

ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਦੇ ਨਾਲ-ਨਾਲ ਕਮਾਊ ਜੀਅ ਗੁਆ ਚੁੱਕੇ ਸਾਰੇ ਪਰਿਵਾਰਾਂ ਨੂੰ 1 ਜੁਲਾਈ, 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

 ਮੁੱਖ ਮੰਤਰੀ ਨੇ ਕਿਹਾ ਪੀੜਤ ਵਿਅਕਤੀ ਇਕ ਜੁਲਾਈ ਤੋਂ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੇ ਯੋਗ ਹੋਣਗੇ ਅਤੇ ਸੂਬੇ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ ਲਈ ਵੀ ਹੱਕਦਾਰ ਹੋਣਗੇ ਅਤੇ ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਵੀ ਆਉਣਗੇ।

ਅਨਾਥ ਬੱਚਿਆਂ ਨੂੰ 21 ਸਾਲ ਦੀ ਉਮਰ ਹੋਣ ਤੱਕ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ। ਜਿੱਥੋਂ ਤੱਕ ਕਿਸੇ ਪਰਿਵਾਰ ਦੇ ਕਮਾਊ ਜੀਅ ਦੇ ਤੁਰ ਜਾਣ ਦਾ ਸਬੰਧ ਹੈ ਤਾਂ ਉਸ ਮਾਮਲੇ ਵਿੱਚ ਤਿੰਨ ਸਾਲ ਦੇ ਸ਼ੁਰੂਆਤੀ ਸਮੇਂ ਵਿੱਚ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਮੁੜ ਘੋਖਿਆ ਜਾਵੇਗਾ ਅਤੇ ਜਿੱਥੇ ਵੀ ਹਾਲਤ ਪਹਿਲਾਂ ਵਾਂਗ ਹੀ ਰਹੀ, ਉਸ ਸੂਰਤ ਵਿੱਚ ਇਹ ਰਾਹਤ ਢੁੱਕਵੇਂ ਸਮੇਂ ਲਈ ਵਧਾਈ ਜਾ ਸਕਦੀ ਹੈ।

ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਕੋਵਿਡ ਪੀੜਤ ਵਿਅਕਤੀਆਂ ਲਈ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਨੋਡਲ ਵਿਭਾਗ ਹੋਵੇਗਾ। ਇਹ ਕਮੇਟੀ ਅਜਿਹੇ ਸਾਰੇ ਪ੍ਰਭਾਵਿਤ ਵਿਅਕਤੀਆਂ ਦਾ ਰਿਕਾਰਡ ਰੱਖੇਗੀ ਅਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਰਾਹਤ ਬਾਰੇ ਜਾਣੂੰ ਕਰਵਾਏਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ