Captain Amarinder Singh: ਪੰਜਾਬ ਵਿੱਚ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਤਰਜ਼ ਤੇ 5, 8, 10 ਕਲਾਸਾਂ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਪ੍ਰਮੋਟ

punjab-government-decided-to-promote-students-of-pseb

Captain Amarinder Singh: ਪੰਜਾਬ ਸਰਕਾਰ (Punjab Government) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ ਕਲਾਸਾਂ 5, 8 ਅਤੇ 10 ਦੇ ਵਿਦਿਆਰਥੀਆਂ (students) ਨੂੰ ਅਗਲੀ ਕਲਾਸ (next class) ‘ਚ ਪ੍ਰਮੋਟ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਟਵਿੱਟਰ ‘ਤੇ ਇਹ ਐਲਾਨ ਕੀਤਾ। ਮੀਟਿੰਗ ਇੱਕ ਵੀਡੀਓ ਲਿੰਕ ਰਾਹੀਂ ਕੀਤੀ ਗਈ।

ਇਹ ਵੀ ਪੜ੍ਹੋ: Corona in Chandigarh: ਚੰਡੀਗੜ੍ਹ ਵਿੱਚ ਇਕੱਠੇ 10 ਮਰੀਜ਼ਾਂ ਦੀ ਰਿਪੋਰਟ ਆਈ Corona Positive, ਮਰੀਜ਼ਾਂ ਦੀ ਗਿਣਤੀ 140 ਤੋਂ ਪਾਰ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅਧਾਰ ‘ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਏਗਾ। ਦੱਸ ਦਈਏ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਐਲਾਨ ਕੀਤਾ ਹੈ ਕਿ ਉਹ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਕਰਾਏਗੀ ਜੋ ਕਿ 1 ਤੋਂ 15 ਜੁਲਾਈ ਦੇ ਵਿਚਕਾਰ ਕੋਰੋਨਾਵਾਇਰਸ ਮਹਾਮਾਰੀ ਕਰਕੇ ਰੱਦ ਕਰ ਦਿੱਤੀਆਂ ਗਈਆਂ। ਕੋਰੋਨਾਵਾਇਰਸ ਮਹਾਮਾਰੀ ਨੇ ਪੰਜਾਬ ਸਮੇਤ ਦੇਸ਼ ਭਰ ਵਿੱਚ ਸਕੂਲ ਪ੍ਰੀਖਿਆਵਾਂ ਵਿੱਚ ਰੁਕਾਵਟ ਪਾਈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ