ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼

Punjab-government-provide-free-travel-for-women-across-state-in-govt-buses-from-today

ਰਸਮੀ ਉਦਘਾਟਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਹੈ। ਪਹਿਲੇ ਦਿਨ ਹੀ ਔਰਤਾਂ ਮੁਫ਼ਤ ਸਫ਼ਰ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।

ਸਕੀਮ ਤਹਿਤ ਪੰਜਾਬ ਦੀਆਂ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ, ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।

ਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਨਾਲ ਸੂਬੇ ਭਰ ‘ਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ,ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ