ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਤਾਲਾਬੰਦੀ ਲਗਾਉਣ ਤੋਂ ਇਨਕਾਰ ਕੀਤਾ, ਹੋਰ ਐਲਾਨ ਪੜ੍ਹੇ

Punjab government refuses to impose complete lockdown

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਮੌਜੂਦਾ ਸਮੇਂ ਲਾਈਆਂ ਗਈਆਂ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਹਾਲਾਤਾਂ ਤੋਂ ਜ਼ਿਆਦਾ ਸਖ਼ਤ ਹਨ।

ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਤੱਕ ਕੀਤੇ ਜਾਣ ਦੇ ਹੁਕਮ ਦਿੱਤੇ ਅਤੇ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ।

ਸੂਬਾ ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ ‘ਤੇ 10 ਕਿਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਮਾਜਿਕ ਭਲਾਈ ਵਿਭਾਗ ਨੂੰ ਆਖਿਆ ਕਿ ਸਮਾਜਿਕ ਸਰੁੱਖਿਆ/ਪੈਨਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਮੌਜੂਦਾ ਸੰਕਟ ਦੇ ਚੱਲਦਿਆਂ ਅੱਗੇ ਕੋਈ ਪ੍ਰੇਸ਼ਾਨੀ ਨਾ ਹੋਵੇ।

ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਪਰੈਲ 2021 ਤੋਂ 31 ਜੁਲਾਈ 2021 ਤੱਕ ਦੇ ਸਮੇਂ ਲਈ ਗੈਰ ਉਸਾਰੀ ਚਾਰਜ/ਵਾਧੇ ਦੀ ਫੀਸ/ਲਾਇਸੈਂਸ ਨਵਿਆਉਣ ਦੀ ਫੀਸ ਨਾ ਲਈ ਜਾਵੇ।

ਸ਼ਹਿਰੀ ਖੇਤਰ ਦੇ ਦੁਕਾਨਦਾਰ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੇ ਹਿੱਸੇ ਵਜੋਂ ਚੋਣਵੀਆਂ ਦੁਕਾਨਾਂ ਬੰਦ ਕਰਨ ਤੋਂ ਔਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਦ ਕਰਨ ਦਾ ਉਦੇਸ਼ ਭੀੜ ਤੋਂ ਬਚਾਅ ਕਰਨਾ ਸੀ ਪਰ ਜ਼ਿਲਾ ਪ੍ਰਸ਼ਾਸਨਾਂ ਵੱਲੋਂ ਪੜਾਵਾਂ ਵਿੱਚ ਖੋਲ੍ਹਣ ‘ਤੇ ਕੰਮ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਪਿੰਡਾਂ ਵਿਚ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਦੇ ਰੂਪ ਵਿਚ ਜ਼ਰੂਰੀ ਰਾਹਤ ਪ੍ਰਦਾਨ ਕਰਨ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਿੱਚੋਂ ਵੱਧ ਤੋਂ ਵੱਧ 50,000 ਰੁਪਏ ਖਰਚ ਕਰਨ ਦੀ ਸ਼ਰਤ ਉਤੇ ਪ੍ਰਤੀ ਦਿਨ 5000 ਰੁਪਏ ਖਰਚਣ ਲਈ ਅਧਿਕਾਰਤ ਕੀਤਾ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ