ਪੰਜਾਬ ਸਰਕਾਰ ਨੇ ਕੋਰੋਨਾ ਦੇ ਡਰੋਂ ਸਕੂਲ ਕੀਤੇ ਬੰਦ, ਬੱਚਿਆਂ ਨੇ ਸ਼ਰਾਬ ਦੇ ਠੇਕੇ ਅੱਗੇ ਲਾਈਆਂ ਕਲਾਸਾਂ

Punjab-government-shuts-down-schools-for-fear-of-corona

ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਸਕੂਲ ਬੰਦ ਕਰ ਦਿੱਤੇ ਗਏ ਸਨ , ਜਿਸ ਨੂੰ ਲੈ ਕੇ ਬੱਚਿਆਂ, ਮਾਪਿਆ , ਅਧਿਆਪਕਾਂ, ਸਕੂਲ ਵੈਨ ਚਾਲਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਕੂਲ ਬੰਦ ਦੇ ਰੋਸ ਵਜੋਂ ਮਾਪਿਆਂ ਅਤੇ ਬੱਚਿਆਂ ਨੇ ਨਵਾਂ ਕਦਮ ਚੁੱਕਿਆ ਹੈ।

ਸ਼ਰਾਬ ਦੇ ਠੇਕੇ ਦੇ ਅੱਗੇ ਧਰਨਾ ਲਾਇਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਲਈ ਕਲਾਸ ਲਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਕਾਲਜ ਬੰਦ ਹੋਣ ਕਾਰਨ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ ਤੇ ਉਨ੍ਹਾਂ ਨੇ ਮੰਗ ਕੀਤੀ ਕਿ ਜੇ ਸਰਕਾਰ ਜਲਦ ਸਕੂਲ ਨਹੀਂ ਖੋਲ੍ਹੇਗੀ ਤਾਂ ਉਨ੍ਹਾਂ ਵੱਲੋਂ ਫ਼ਰੀਦਕੋਟ ਦੇ ਹਰੇਕ ਠੇਕੇ ਅੱਗੇ ਕਲਾਸਾਂ ਲਾਈਆਂ ਜਾਣਗੀਆਂ ਤੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

 ਸਰਕਾਰ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ। ਸਕੂਲਾਂ ਵੱਲੋਂ ਵੀ ਲਗਾਤਾਰ ਫੀਸਾਂ ਲਈਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲੀ ਬੱਚੇ ਨੈਸ਼ਨਲ ਖਿਡਾਰੀ ਮੋਹਸਿਨ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੀ ਪੜ੍ਹਾਈ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਕੂਲ ਖੋਲ੍ਹਣੇ ਚਾਹੀਦੇ ਹਨ। ਸਰਕਾਰਾਂ ਨੂੰ ਚਾਹੀਦਾ ਕਿ ਸਕੂਲ ਜਲਦ ਖੋਲ੍ਹੇ ਤਾਂ ਜੋ ਆਪਣਾ ਉਹ ਪੜ੍ਹਾਈ ਕਰ ਸਕਣ।

ਮਾਪਿਆਂ ਵੱਲੋਂ ਬੱਚਿਆਂ ਨੂੰ ਲੈ ਕੇ ਠੇਕੇ ਦੇ ਅੱਗੇ ਧਰਨਾ ਅਤੇ ਉਹਨਾਂ ਦੀ ਕਲਾਸਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਗਲੇ ਆਦੇਸ਼ਾਂ ਵਿੱਚ ਜੇਕਰ ਸਕੂਲ ਨਹੀਂ ਖੁੱਲ੍ਹਦੀ ਤਾਂ ਉਨ੍ਹਾਂ ਵੱਲੋਂ ਫ਼ਰੀਦਕੋਟ ਦੇ ਹਰ ਠੇਕੇ ਅੱਗੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੂੰ ਨਾਲ ਲੈ ਕੇ ਉਨ੍ਹਾਂ ਦੀਆਂ ਕਲਾਸਾਂ ਲਾਈਆਂ ਜਾਣਗੀਆਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ