ਪੰਜਾਬ

ਪੰਜਾਬ ਸਰਕਾਰ ਨੇ ਕੀਤਾ ਸ਼ਰਾਬ ਪੀਣ ਵਾਲਿਆਂ ਲਈ ਵੱਡਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਕੈਬਨਿਟ ਮੀਟਿੰਗ ਹੋਈ। ਇਸ ਵਿੱਚ ਪਿਛਲੇ ਸਾਲ ਵਾਂਗ ਐਕਸਾਈਜ਼ ਨੀਤੀ ਨੂੰ ਪ੍ਰਭਾਵੀ ਰੱਖਿਆ ਗਿਆ। ਨਵੇਂ ਵਿੱਤੀ ਸਾਲ ਵਿੱਚ 739 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਪ੍ਰਾਪਤ ਕਰਨ ਦੇ ਉਦੇਸ਼ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਸੂਬੇ ਵਿੱਚ ਸ਼ਰਾਬ ਦੀਆਂ ਕੀਮਤਾਂ ’ਚ ਕੋਈ ਵਾਧਾ ਨਹੀਂ ਹੋਏਗਾ।

ਇਸ ਦੇ ਨਾਲ ਹੀ ਸਰਕਾਰ ਨੇ 2019-20 ਐਕਸਾਈਜ਼ ਪਾਲਿਸੀ ਵਿੱਚ ਗੁਆਂਢੀ ਸੂਬਿਆਂ ਤੋਂ ਹੋ ਰਹੀ ਭਾਰੀ ਸ਼ਰਾਬ ਤਸਕਰੀ ਨੂੰ ਰੋਕਣ ਲਈ ਆਈਜੀ ਤੇ ਡੀਆਈਜੀ ਦੀ ਅਗਵਾਈ ਵਿੱਚ ਇੱਕ ਬਟਾਲੀਅਨ ਦੇ ਗਠਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਹਰ ਐਕਸਾਈਜ਼ ਜ਼ਿਲ੍ਹੇ ਵਿੱਚ 50-60 ਮੁਲਾਜ਼ਮ ਹੋਣਗੇ। ਇੱਕ ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਬੋਟਲਿੰਗ ਫੀਸ ਜ਼ਰੀਏ ਸਰਕਾਰ ਨੂੰ 30 ਕਰੋੜ ਰੁਪਏ ਦੀ ਆਮਦਨ ਦਾ ਅਨੁਮਾਨ ਹੈ।

ਇਸ ਪੈਸੇ ਨੂੰ ਸੂਬਾ ਸਰਕਾਰ ਆਪਣੇ ਨਸ਼ਾ ਮੁਕਤੀ ਸਬੰਧੀ ਚਲਾਏ ਜਾ ਰਹੇ ਅਭਿਆਨ ਵਿੱਚ ਖ਼ਰਚ ਕਰੇਗੀ। 2019-20 ਵਿੱਚ ਸਰਕਾਰ ਨੇ 6201 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿੱਥਿਆ ਹੈ। ਇਸ ਨਾਲ ਐਕਸਾਈਜ਼ ਡਿਊਟੀ ਵਜੋਂ 739 ਕਰੋੜ ਰੁਪਏ ਮਿਲਣਗੇ। ਗਰੁੱਪਾਂ ਦੀ ਗਿਣਤੀ 700 ਹੀ ਰਹੇਗੀ ਪਰ ਗਰੁੱਪ ਸਾਈਜ਼ ਵਿੱਚ ਵਿਸਤਾਰ ਸੰਭਵ ਹੈ। ਠੇਕਿਆਂ ਦੀ ਗਿਣਤੀ ਪਿਛਲੇ ਸਾਲ ਵਾਂਗ 5750 ਹੀ ਰਹੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago