ਪੰਜਾਬ

ਸੜਕਾਂ ‘ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਕੈਪਟਨ ਸਰਕਾਰ ਘੜ ਰਹੀ ਯੋਜਨਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਕੈਪਟਨ ਸਰਕਾਰ ਸਰਗਰਮ ਹੋ ਗਈ ਹੈ। ਇੱਕ ਪਾਸੇ ਵਿਧਾਇਕਾਂ ਨੂੰ 1500 ਕੋਰੜ ਰੁਪਏ ਦਾ ਫੰਡ ਜਾਰੀ ਕਰਕੇ ਵਿਕਾਸ ਕਾਰਜ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਲਗਾਤਾਰ ਸੜਕਾਂ ‘ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਯੋਜਨਾ ਘੜੀ ਜਾ ਰਹੀ ਹੈ। ਸਰਕਾਰ ਕਿਸਾਨਾਂ ਦੇ ਕਰਜ਼ ਮਾਫੀ ਦਾ ਅਗਲਾ ਪੜਾਅ ਵੀ ਛੇਤੀ ਹੀ ਸ਼ੁਰੂ ਕਰਨ ਜਾ ਰਹੀ ਹੈ।

ਸਭ ਤੋਂ ਅਹਿਮ ਕੱਚੇ ਮੁਲਾਜ਼ਮਾਂ ਦਾ ਮਾਮਲਾ ਹੈ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ 37 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਰਹੀ ਹੈ। ਇਹ ਮੁਲਾਜ਼ਮ ਪੱਕੇ ਹੋਣ ਲਈ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਚਰਚਾ ਹੈ ਕਿ ਸਰਕਾਰ ਵੱਲੋਂ ਕਾਨੂੰਨ ਬਣਾ ਕੇ ਉਸ ਨੂੰ ਫਰਵਰੀ ’ਚ ਹੋਣ ਵਾਲੇ ਬਜਟ ਇਜਲਾਸ ਦੌਰਾਨ ਪਾਸ ਕੀਤਾ ਜਾਵੇਗਾ। ਇਸ ਲਈ ਬੁੱਧਵਾਰ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਬਾਕਾਇਦਾ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਹੋਣਗੇ।

ਕਮੇਟੀ ਵੱਲੋਂ ਪੰਜਾਬ ਐਡਹਾਕ, ਠੇਕੇ ’ਤੇ ਭਰਤੀ, ਦਿਹਾੜੀਦਾਰ, ਆਰਜ਼ੀ ਤੇ ਏਜੰਸੀਆਂ ਤੋਂ ਭਰਤੀ ਮੁਲਾਜ਼ਮਾਂ ਦੇ ਭਲਾਈ ਐਕਟ, 2016 ਦੀ ਥਾਂ ’ਤੇ ਨਵਾਂ ਕਾਨੂੰਨ ਤਿਆਰ ਕੀਤਾ ਜਾਵੇਗਾ। ਜ਼ਿਆਦਾਤਰ ਐਡਹਾਕ ਤੇ ਆਰਜ਼ੀ ਮੁਲਾਜ਼ਮ ਸਿੱਖਿਆ, ਸਿਹਤ, ਸਿੰਜਾਈ, ਸਥਾਨਕ ਸਰਕਾਰਾਂ ਤੇ ਪੀਡਬਲਿਊਡੀ ਜਿਹੇ ਵਿਭਾਗਾਂ ’ਚ ਕੰਮ ਕਰ ਰਹੇ ਹਨ।

ਅਸਲ ਵਿੱਚ ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਲੈ ਕੇ ਸਰਕਾਰ ਕੁੜਿੱਕੀ ਵਿੱਚ ਘਿਰਦੀ ਹੈ। ਸਰਕਾਰ ਚਾਹੁੰਦੀ ਹੈ ਕਿ ਇਹ ਮੁਲਾਜ਼ਮ ਮੁਢਲੀਆਂ ਤਨਖਾਹਾਂ ‘ਤੇ ਪੱਕੇ ਹੋਣ ਪਰ ਇਸ ਵੇਲੇ ਉਹ ਵੱਧ ਤਨਖਾਹਾਂ ਲੈ ਰਹੇ ਹਨ। ਇਸ ਲਈ ਮੁਲਾਜ਼ਮ ਤਨਖਾਹ ਕਟੌਤੀ ਲਈ ਕਦੇ ਵੀ ਰਾਜ਼ੀ ਨਹੀਂ ਹੋਣਗੇ। ਸੂਤਰਾਂ ਮੁਤਾਬਕ ਉਨ੍ਹਾਂ ਦੀਆਂ ਤਨਖ਼ਾਹਾਂ ਕਾਇਮ ਰੱਖਣ ਬਾਰੇ ਅਜੇ ਵਿਚਾਰ ਵਟਾਂਦਰਾ ਹੋਣਾ ਹੈ ਕਿਉਂਕਿ ਨਵੀਂ ਭਰਤੀ ਲਈ ਅਪਣਾਏ ਗਏ ਫਾਰਮੂਲੇ ਦੀ ਬਜਾਏ ਇਹ ਮੁਲਾਜ਼ਮ ਵੱਧ ਤਨਖਾਹ ਲੈ ਰਹੇ ਹਨ।

ਯਾਦ ਰਹੇ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਸੀ। ਚੋਣ ਜ਼ਾਬਤਾ ਲਾਗੂ ਹੋਣ ਕਰਕੇ ਇਹ ਵਿਚਾਲੇ ਰਹਿ ਗਿਆ। ਇਸ ਮਗਰੋਂ ਸਰਕਾਰ ਨੇ ਤਕਰੀਬਨ ਨੌਂ ਹਜ਼ਾਰ ਅਧਿਆਪਕਾਂ ਨੂੰ ਮੁੱਢਲੀਆਂ ਤਨਖਾਹਾਂ ‘ਤੇ ਪੱਕਾ ਕੀਤਾ ਪਰ ਇਹ ਪੈਂਤੜਾ ਪੁੱਠਾ ਹੀ ਪਿਆ ਹੈ। ਅਧਿਆਪਕ ਘੱਟ ਤਨਖਾਹ ‘ਤੇ ਪੱਕੇ ਹੋਣ ਨੂੰ ਰਾਜ਼ੀ ਨਹੀਂ ਤੇ ਸਰਕਾਰ ਧੱਕੇ ਨਾਲ ਉਨ੍ਹਾਂ ਤੋਂ ਸਹਿਮਤੀ ਮੰਗ ਰਹੀ ਹੈ।

ਦਰਅਸਲ ਪੂਰੇ ਦੇਸ਼ ਵਿੱਚ ਲਗਾਤਾਰ ਹਾਰਾਂ ਤੋਂ ਬਾਅਦ ਕਾਂਗਰਸ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਨਾਲ ਉਮੀਦ ਜਾਗੀ ਸੀ। ਅਕਾਲੀ ਦਲ-ਬੀਜੇਪੀ ਦੇ 10 ਸਾਲਾ ਕਾਰਜਕਾਲ ਤੋਂ ਅੱਕੇ ਪੰਜਾਬੀਆਂ ਨੇ ਵੀ ਕਾਂਗਰਸ ਨੂੰ ਇਸ ਉਮੀਦ ਨਾਲ ਜਤਾਇਆ ਸੀ ਕਿ ਸ਼ਾਇਦ ਉਨ੍ਹਾਂ ਦੀਆਂ ਮੰਗਾਂ-ਮਸਲੇ ਹੱਲ ਹੋਣਗੇ। ਕੈਪਟਨ ਸਰਕਾਰ ਦੇ ਦੋ ਸਾਲਾ ਕਾਰਜਕਾਲ ਮਗਰੋਂ ਵੀ ਕੁਝ ਹੱਥ-ਪੱਲੇ ਨਾਂ ਪੈਂਦਾ ਵੇਖ ਲੋਕਾਂ ਅੰਦਰ ਗੁੱਸਾ ਵਧਣ ਲੱਗਾ ਹੈ।

Source: AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago