ਪੰਜਾਬ ਵਿੱਚ ਲੋਕਾਂ ਤੇ ਮਹਿੰਗਾਈ ਦੀ ਮਾਰ, ਪੈਟਰੋਲ 2.58 ₹ ਅਤੇ ਡੀਜ਼ਲ 1.05 ₹ ਹੋਇਆ ਮਹਿੰਗਾ

Punjab Govt Increased Vat on Diesel and Petrol

ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਸੂਬੇ ਵਿਚ ਪੈਟਰੋਲ ਹੁਣ ਲਗਭਗ 2.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 1.05 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਇਹ ਵਾਧਾ ਪੈਟਰੋਲ ਡੀਜ਼ਲ ਉੱਤੇ ਲਾਗੂ ਵੈਟ ਦੀਆਂ ਦਰਾਂ ਵਿੱਚ ਵਾਧੇ ਦਾ ਨਤੀਜਾ ਹੈ। ਪੈਟਰੋਲ ‘ਤੇ ਵੈਟ’ ਚ 1 ਰੁਪਏ ਅਤੇ ਡੀਜ਼ਲ ‘ਤੇ 50 ਪੈਸੇ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਇੱਕ ਨਵੀਂ ਪਹਿਲ, ਹੁਣ ਹਰ ਘਰ ਤੇ ਹੋਵੇਗੀ ਨਜ਼ਰ

ਸੂਬੇ ਵਿਚ ਪੈਟਰੋਲ ਦੀ ਕੀਮਤ ਹੁਣ 79 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 69.2 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਹਾਲਾਂਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਇਨ੍ਹਾਂ ਕੀਮਤਾਂ ਵਿਚ ਕੁਝ ਅੰਤਰ ਹੋ ਸਕਦਾ ਹੈ। ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਲਗਭਗ ਸਾਢੇ ਚਾਰ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

6 ਮਈ ਨੂੰ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ 2-2 ਪ੍ਰਤੀ ਲੀਟਰ ਵਾਧਾ ਕੀਤਾ ਸੀ। ਕੇਂਦਰ ਸਰਕਾਰ ਵੱਲੋਂ ਹੁਣ ਕੀਤੇ ਵਾਧੇ ਦਾ ਕਾਂਗਰਸ ਨੇ ਸਖਤ ਵਿਰੋਧ ਕੀਤਾ ਹੈ, ਜਿਸ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।