Corona Virus Punjab : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੀ ਜੇਲਾਂ ਵਿੱਚੋ ਛੱਡੇ ਜਾਣਗੇ 6000 ਕੈਦੀ

Punjab Govt will give Parole to 6000 Prisoners From Jail

Corona Virus Punjab : ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਕੈਦੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਕਰੀਬਨ 6000 ਕੈਦੀ ਰਿਹਾ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਦਿੱਤੀ। ਰੰਧਾਵਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਨੇ ਇਹ ਫੈਸਲਾ ਸਾਰੇ ਮਾਪਦੰਡਾਂ ਅਤੇ ਕਾਰਜ ਪ੍ਰਣਾਲੀ ਨੂੰ ਅਪਣਾਉਣ ਤੋਂ ਬਾਅਦ ਲਿਆ ਹੈ। ਇਸ ਦੇ ਤਹਿਤ ਲੰਬੀ ਸਜ਼ਾਵਾਂ ਵਾਲੇ ਕੈਦੀਆਂ ਨੂੰ ਛੇ ਹਫਤਿਆਂ ਦੀ ਪੈਰੋਲ ਅਤੇ ਕੁਝ ਹਫਤਿਆਂ ਦੀ ਅੰਤਰਿਮ ਜ਼ਮਾਨਤ ‘ਤੇ ਰਿਹਾ ਕੀਤਾ ਜਾਵੇਗਾ। ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਮੇਂ ਰਾਜ ਦੇ 24 ਜ਼ਿਲ੍ਹਿਆਂ ਵਿੱਚ 24000 ਕੈਦੀ ਹਨ ਜਦੋਂ ਕਿ ਜ਼ਿਲ੍ਹਿਆਂ ਦੀ ਸਮਰੱਥਾ 23488 ਹੈ।

ਇਹ ਵੀ ਪੜ੍ਹੋ : Corona In Nawanshahr: ਨਵਾਂ ਸ਼ਹਿਰ ਵਿੱਚ Corona ਦਾ ਇੱਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ, ਸਰਪੰਚ ਦੀ ਮਾਤਾ Corona ਨਾਲ ਸੰਕ੍ਰਮਿਤ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਪਰਸਨ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਅਨੁਸਾਰ ਕੈਦੀਆਂ ਨੂੰ ਰਿਹਾ ਕਰਨ ਦਾ ਮੁੱਖ ਉਦੇਸ਼ ਕੋਰੋਨਾ ਦੇ ਫੈਲਣ ਕਾਰਨ ਕੈਦੀਆਂ ਦੀ ਸਿਹਤ ਦਾ ਖਿਆਲ ਰੱਖਣਾ ਹੈ। ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੈਦੀਆਂ ਨੂੰ ਰਿਹਾ ਕਰਨ ਲਈ ਉਪਰੋਕਤ ਫੈਸਲਾ ਲਿਆ ਗਿਆ ਹੈ। ਇਨ੍ਹਾਂ ਵਿਚ ਉਨ੍ਹਾਂ ਕੈਦੀਆਂ ਦੀ ਰਿਹਾਈ ਬਾਰੇ ਵਿਚਾਰ ਸ਼ਾਮਲ ਹੈ ਜਿਨ੍ਹਾਂ ਨੂੰ ਵੱਧ ਤੋਂ ਵੱਧ 7 ਸਾਲ ਦੀ ਸਜਾ ਹੈ ਅਤੇ ਦੋ ਤੋਂ ਵੱਧ ਮੁਕੱਦਮੇ ਨਹੀਂ ਹਨ ਅਤੇ ਪਿਛਲੇ ਪੈਰੋਲ ‘ਤੇ ਚਾਲ-ਚਲਣ ਵਧੀਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ