ਪੰਜਾਬ

ਪੰਜਾਬ ਸਰਕਾਰ ਵਲੋਂ ਭ੍ਰਿਸ਼ਟ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ

 

ਪੰਜਾਬ ਸਰਕਾਰ ਨੇ ਭ੍ਰਿਸ਼ਟਚਾਰ ਵਿੱਚ ਗ਼ਲਤਾਨ ਮੁਲਜ਼ਮਾਂ ‘ਤੇ ਵੱਡੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਰੰਗੇ ਹੱਥੀਂ ਫੜੇ ਮੁਲਾਜ਼ਮਾਂ ਜਾਂ ਹੋਰ ਵੱਡੇ ਮਾਮਲਿਆਂ ਵਿੱਚ ਸ਼ਾਮਲ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਰਿਕਾਰਡ ਤਲਬ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਖ਼ਾਸਕਰ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਰਕਾਰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਇਰਾਦਾ ਬਣਾ ਰਹੀ ਹੈ।

ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੀ ਗੰਭੀਰਤਾ ਮੁਤਾਬਕ ਮੁਲਾਜ਼ਮਾਂ ਨੂੰ ਲੋਕ ਸੇਵਾ ਤੋਂ ਤੁਰੰਤ ਹਟਾ ਦਿੱਤਾ ਜਾਵੇਗਾ। ਸਰਕਾਰ ਆਪਣੇ ਇਸ ਸਖ਼ਤ ਨਿਯਮ ਦੀ ਪਾਲਣਾ ਪੁਲਿਸ ਵਿਭਾਗ ਤੋਂ ਕਰੇਗੀ। ਪੁਲਿਸ ਮਗਰੋਂ ਸਿੱਖਿਆ, ਸਿਹਤ, ਸਿੰਜਾਈ, ਸਥਾਨਕ ਸਰਕਾਰਾਂ ਤੇ ਮਾਲੀਆ ਵਿਭਾਗਾਂ ਦੀ ਵਾਰੀ ਆਵੇਗੀ।

ਕੈਪਟਨ ਦੇ ਮੁੱਖ ਸਕੱਤਰਰ ਨੇ ਵਿਜੀਲੈਂਸ ਤੋਂ ਪਿਛਲੇ ਕੁਝ ਸਾਲਾਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਰੰਗੇ ਹੱਥੀਂ ਫੜੇ ਗਏ ਮੁਲਾਜ਼ਮਾਂ ਦੇ ਵੇਰਵੇ ਤੇ ਉਨ੍ਹਾਂ ਵਿਰੁੱਧ ਜਾਰੀ ਕਾਰਵਾਈ ਦੀ ਸਥਿਤੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।

ਇਸ ਸਬੰਧੀ ਮੁੱਖ ਮੰਤਰੀ ਜਲਦ ਹੀ ਆਪਣੇ ਗ੍ਰਹਿ ਸਕੱਤਰ, ਮੁੱਖ ਸਕੱਤਰ, ਡੀਜੀਪੀ ਤੇ ਐਡਵੋਕੇਟ ਜਨਰਲ ਨਾਲ ਬੈਠਕ ਕਰਨਗੇ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਮੰਗੇ ਗਏ ਡੇਟਾ ‘ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago