ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

Punjab-has-a-cold-wave-after-rain,-weather-conditions

ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵਧ ਗਈ ਹੈ। ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵਧ ਗਈ ਹੈ।

ਪਿਛਲੇ 2 ਦਿਨਾਂ ਤੋਂ ਮੌਸਮ ਠੰਡਾ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਇਸ ਦੌਰਾਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਵੀ ਡਿੱਗਣ ਦਾ ਖ਼ਤਰਾ ਹੈ। ਮੌਸਮ ਦੀ ਖ਼ਰਾਬੀ ਕਰਕੇ ਤੇਲਾ ਅਤੇ ਹੋਰ ਬਿਮਾਰੀਆਂ ਪੈਣ ਦਾ ਡਰ ਹੈ, ਜਿਸ ਦੇ ਚੱਲਦਿਆਂ ਕਿਸਾਨ ਚਿੰਤਾ ‘ਚ ਹਨ।

ਕੁਝ ਦਿਨਾਂ ਦੀ ਖਿੜ੍ਹੀ ਧੁੱਪ ਤੋਂ ਬਾਅਦ ਅੱਜ ਬਾਰਿਸ਼ ਨੇ ਇਕ ਵਾਰ ਫਿਰ ਜ਼ੋਰ ਫੜ੍ਹ ਲਿਆ ਹੈ। ਮੌਸਮ ‘ਚ ਆਏ ਬਦਲਾਅ ਕਾਰਨ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣੇ ਪੈ ਰਹੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ