ਪੰਜਾਬ

Punjab Accident News: ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਤੇ ਹੋਇਆ ਭਿਆਨਕ ਸੜਕ ਹਾਦਸਾ, ਇਕ ਪੁਲਿਸ ਨੌਜਵਾਨ ਦੀ ਮੌਤ


Punjab Accident News: ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਪੈਂਦੇ ਪੁਲ ਖੱਬੇ ਡੋਗਰਾਂ ਦੇ ਨਜ਼ਦੀਕ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪੰਜਾਬ ਪੁਲਸ ਦੇ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ‘ਚ ਯਾਦਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਰੱਖ ਸ਼ੇਖ ਫੱਤਾ ਨੇ ਦੱਸਿਆ ਕਿ ਉਸ ਦਾ ਭਰਾ ਹਰਭਿੰਦਰ ਸਿੰਘ ਪੰਜਾਬ ਪੁਲਸ ‘ਚ ਨੌਕਰੀ ਕਰਦਾ ਹੈ।

ਇਹ ਵੀ ਪੜ੍ਹੋ: Corona in Gurdaspur: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕ ਹੋਰ ਨੌਜਵਾਨ ਦੀ ਰਿਪੋਰਟ ਆਈ ਪੋਜ਼ੀਟਿਵ

ਬੀਤੀ ਸ਼ਾਮ ਉਸ ਦਾ ਭਰਾ ਆਪਣੀ ਡਿਊਟੀ ਖਤਮ ਕਰਕੇ ਮੋਟਰ ਸਾਈਕਲ ਨੰਬਰ ਪੀ. ਬੀ.46.ਜੀ.9021 ‘ਤੇ ਸਵਾਰ ਹੋ ਕੇ ਦਵਾਈ ਲੈਣ ਲਈ ਤਰਨਤਾਰਨ ਨੂੰ ਜਾ ਰਿਹਾ ਸੀ। ਜਦ ਪੁਲ ਖੱਬੇ ਡੋਗਰਾਂ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਇਕ ਕਾਰ ਸਵਾਰ ਨੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ ਜਿਸ ਕਾਰਨ ਹਰਭਿੰਦਰ ਸਿੰਘ ਸੜਕ ‘ਤੇ ਡਿੱਗ ਗਿਆ ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਏ.ਐੱਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਬਲਿਹਾਰਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਵੱਲਾ (ਅੰਮ੍ਰਿਤਸਰ) ਖਿਲਾਫ ਮੁਕੱਦਮਾ ਨੰਬਰ 211 ਧਾਰਾ 304ਏ/279/337/338 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago