ਫ਼ਤਹਿਵੀਰ ਦੀ ਮੌਤ ਤੇ ਪੰਜਾਬ ਦੇ ਲੀਡਰਾਂ ਨੇ ਕੀਤਾ ਅਫ਼ਸੋਸ

Punjab Leader
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿਵੀਰ ਸਿੰਘ ਦੀ ਮੌਤ ਤੇ ਦੁੱਖ ਜਾਹਿਰ ਕੀਤਾ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਬਹੁਤ ਹੀ ਅਸਹਿ ਹੈ। ਵਾਹਿਗੁਰੂ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਹੋਂਸਲਾ ਬਖਸ਼ਣ। ਉਹਨਾਂ ਇਹ ਵੀ ਕਿਹਾ ਹੈ ਕਿ ਅਸੀਂ ਸਾਰੇ ਡੀ ਸੀ ਅਫ਼ਸਰਾਂ ਤੋਂ ਪੰਜਾਬ ਵਿੱਚ ਖੁੱਲ੍ਹੇ ਬੋਰਵੇੱਲਾਂ ਦੀ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਹਾਦਸੇ ਦੁਆਰਾ ਨਾ ਵਾਪਰ ਸਕਣ।

Captain Amrinder Singh

ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਤਹਿਵੀਰ ਦੀ ਮੌਤ ਤੇ ਦੁੱਖ ਜਿਤਾਇਆ ਹੈ। ਉਹਨਾਂ ਨੇ ਆਪਣੀ ਫੇਸਬੁੱਕ ਪੋਸਟ ਉੱਪਰ ਲਿਖਿਆ ਹੈ ਇਹ ਪੂਰੀ ਤਰਾਂ ਨਾਲ ਅਣਮਨੁੱਖੀ ਅਤੇ ਜ਼ਾਲਮਾਨਾ ਕਿਸਮ ਦਾ ਦਿਨ ਦਿਹਾੜੇ ਕੀਤਾ ਗਿਆ ਕਤਲ ਹੈ। ਉਹਨਾਂ ਨੇ ਇਸ ਪੋਸਟ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਆਪਣੀ ਭੜਾਸ ਕੱਢੀ ਹੈ।

ਇਸ ਤੋਂ ਇਲਾਵਾ ਗਿੱਧੜਵਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਵੀ ਇਕ ਪੋਸਟ ਸੇਅਰ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਅਲਵਿਦਾ ਫ਼ਤਹਿਵੀਰ ਸਿੰਘ। ਵਾਹਿਗੁਰੂ ਤੈਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਹੋਂਸਲਾ ਬਖਸ਼ਣ।

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੀ ਇਕ ਪੋਸਟ ਸੇਅਰ ਕਰ ਕੇ ਫ਼ਤਹਿਵੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਇਸ ਤੋਂ ਇਲਾਵਾ ਕੇਂਦਰੀ ਕੈਬਿਨਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਫ਼ਤਹਿਵੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਹਨਾਂ ਕਿਹਾ ਹੈ ਕਿ ਇਸ ਦੁੱਖ ਭਰੀ ਘੜੀ ਦੇ ਵਿੱਚ ਉਸ ਦੇ ਮਾਪਿਆਂ ਨਾਲ ਮੈਨੂੰ ਦਿਲੋਂ ਹਮਦਰਦੀ ਹੈ।