ਪੰਜਾਬ

Farmer Suicide News: NCRB ਦੀ ਰਿਪਰੋਟ ਨੇ ਕੀਤਾ ਖੁਲਾਸਾ, ਕਿਸਾਨਾਂ ਦੀਆ ਖੁਦਕੁਸ਼ੀਆਂ ਨੂੰ ਲੈ ਕੇ ਪੰਜਾਬ 5ਵੇਂ ਨੰਬਰ ਤੇ

Farmer Suicide News:ਖੇਤੀ ਪ੍ਰਧਾਨ ਸੂਬਾ ਪੰਜਾਬ ਕਿਸੇ ਸਮੇਂ ਭਾਰਤ ਦਾ ਤਰੱਕੀ ਵਾਲਾ ਮੋਹਰੀ ਸੂਬਾ ਰਿਹਾ ਹੈ। ਸਮੇਂ ਦੇ ਹਾਕਮਾਂ ਨੇ ਬਦਨੀਤੀ ਭਰਪੂਰ ਅਜਿਹੀਆਂ ਨੀਤੀਆਂ ਘੜੀਆਂ ਕਿ ਇਥੋਂ ਦਾ ਕਿਸਾਨ ਆਰਥਿਕ ਤੰਗੀ ਦੇ ਚੱਲਦਿਆਂ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ। ਭਾਵੇਂ ਕਿ ਮੌਜੂਦਾ ਸਰਕਾਰਾਂ ਨੇ ਕਿਸਾਨਾਂ ਦੇ ਕਰਜ਼ੇ ਮਾਫੀ ਨੂੰ ਲੈ ਕੇ ਚੋਣਾਂ ਜਿੱਤੀਆਂ ਪਰ ਪੀੜਤ ਪਰਿਵਾਰਾਂ ਦੇ ਦਿਲ ਉਹ ਹੁਣ ਤੱਕ ਨਾ ਜਿੱਤ ਸਕੀ। ਐੱਨ.ਸੀ.ਆਰ.ਬੀ. ਵਲੋਂ ਕੀਤੇ ਗਏ ਖੁਲਾਸਿਆਂ ’ਚ ਭਾਰਤ ਦੇ ਮਹਾਰਾਸ਼ਟਰ ਸੂਬੇ ਵਿਚ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ ’ਚ ਪਹਿਲੇ ਨੰਬਰ ’ਤੇ ਹੈ। ਜਿਥੇ 2019-20 ਤੱਕ 9680 ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Gurdaspur Carhijacker News: ਗੁਰਦਸਪੁਰ ਵਿੱਚ ਨੌਵਜਾਨ ਨੂੰ ਗੋਲੀ ਮਾਰ ਕੇ ਗੱਡੀ ਖੋਹਣ ਦੇ ਮਾਮਲੇ ਵਿੱਚ 3 ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

ਦੂਜੇ ਨੰਬਰ ’ਤੇ ਕਰਨਾਟਕਾ ’ਚ 1331, ਤੀਜੇ ਨੰਬਰ ’ਤੇ ਤੇਲੰਗਾਨਾ 441, ਚੌਥੇ ਨੰਬਰ ’ਤੇ ਆਂਧਰਾ ਪ੍ਰਦੇਸ਼ 286 ਅਤੇ 5ਵੇਂ ਨੰਬਰ ’ਤੇ ਪੰਜਾਬ 239 ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਛੱਤੀਸਗੜ੍ਹ 237, ਮੱਧ ਪ੍ਰਦੇਸ਼ 142, ਉੱਤਰ ਪ੍ਰਦੇਸ਼ 108, ਮਿਜ਼ੋਰਮ 22 ਅਤੇ ਕੇਰਲਾ ’ਚ 22 ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਹਨ। ਬਾਕੀ ਸੂਬਿਆਂ ਵਿਚ ਨਾਮਾਤਰ ਖੁਦਕੁਸ਼ੀਆਂ ਕਰਨ ਦਾ ਅੰਕੜਾ ਦਰਜ ਹੈ। ਪੰਜਾਬ ਪੜ੍ਹਿਆ-ਲਿਖਿਆ ਸੂਬਾ ਹੈ, ਜਿਸ ਦੇ ਬਾਵਜੂਦ ਇਥੋਂ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ।

ਇਹ ਵੀ ਪੜ੍ਹੋ: Haryana Death News: ਹਰਿਆਣਾ ਵਾਪਰਿਆ ਭਿਆਨਕ ਹਾਦਸਾ, ਯਮੁਨਾ ਨਦੀ ‘ਚ ਡੁੱਬਣ ਕਾਰਨ 6 ਲੋਕਾਂ ਦੀ ਮੌਤ

ਇਸ ਤੋਂ ਸਾਫ ਝਲਕਦਾ ਹੈ ਕਿ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਭਰੋਸੇ ’ਚ ਲੈ ਕੇ ਵੋਟਾਂ ਬਟੋਰਨ ਦਾ ਕੰਮ ਕੀਤਾ ਹੈ। ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਈ ਪੁਖਤਾ ਨੀਤੀ ਨਹੀਂ ਬਣਾਈ ਗਈ। ਜਿਸ ਕਾਰਨ ਅੱਜ ਵੀ ਕਿਸਾਨ, ਬਜ਼ੁਰਗ ਅਤੇ ਨੌਜਵਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਲੰਮੇ ਸਮੇਂ ਤੋਂ ਦੇਸ਼ ਦੇ ਕਿਸਾਨਾਂ ਨੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਲੀ ਸਰਕਾਰ ’ਤੇ ਦਬਾਅ ਪਾਇਆ, ਜੋ ਹਾਲੇ ਤੱਕ ਵੀ ਮੁਕੰਮਲ ਰੂਪ ਵਿਚ ਲਾਗੂ ਨਹੀਂ ਕੀਤੀ ਗਈ।

ਭਾਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲਕਦਮੀ ਕਰਦੇ ਹੋਏ ਦਿੱਲੀ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਕੇ ਦੇਸ਼ ਦੇ ਸਮੁੱਚੇ ਸੂਬਿਆਂ ਦੀਆਂ ਸਰਕਾਰਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਵੀ ਕਈ ਵਾਰ ਸੁੰਢੀ, ਹੜ੍ਹ, ਟਿੱਡੀ ਦਲ, ਸੋਕਾ ਆਦਿ ਦੀ ਭੇਟ ਚੜ੍ਹ ਜਾਂਦੀਆਂ ਹਨ। ਜੇਕਰ ਇਹ ਫਸਲਾਂ ਸਹੀ ਸਲਾਮਤ ਪੱਕ ਜਾਣ ਤਾਂ ਕਈ-ਕਈ ਦਿਨ ਮੰਡੀਆਂ ਵਿਚ ਰੁਲਦੀਆਂ ਰਹਿੰਦੀਆਂ ਹਨ। ਸਰਕਾਰੀ ਖਰੀਦ ਏਜੰਸੀਆਂ ਦੀ ਮਨਮਾਨੀ ਅੱਗੇ ਆਖਰ ਗੋਡੇ ਟੇਕ ਕੇ ਘੱਟ ਰੇਟ ’ਤੇ ਵੱਧ ਤੋਲ ਦੇ ਕੇ ਫਸਲ ਵੇਚਣ ਲਈ ਮਜ਼ਬੂਰ ਹੋ ਜਾਂਦੇ ਹਨ। ਜਦੋਂ ਕਈ-ਕਈ ਸਾਲ ਫਸਲਾਂ ਦਾ ਸਹੀ ਮੁੱਲ ਨਹੀਂ ਮਿਲਦਾ, ਤਾਂ ਕਰਜ਼ੇ ਦੀ ਮਾਰ ਹੇਠ ਆਇਆ ਕਿਸਾਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਂਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago