ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 1,230 ਨਵੇਂ ਕੋਵਿਡ-19 ਮਾਮਲੇ, 59 ਮੌਤਾਂ ਦੀ ਰਿਪੋਰਟ ਕੀਤੀ ਹੈ।
ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15,435 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 5,85,986 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2,071 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,55,245 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 16,244 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 99,41,391 ਕੋਰੋਨਾ ਟੈਸਟ ਕੀਤੇ ਗਏ ਹਨ।
ਲੁਧਿਆਣਾ ਵਿੱਚ 140 ਨਵੇਂ ਮਾਮਲੇ ਸਾਹਮਣੇ ਆਏ, ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 103, ਜਲੰਧਰ ਵਿੱਚ 101 ਅਤੇ ਪਟਿਆਲਾ ਵਿੱਚ 91 ਮਾਮਲੇ ਸਾਹਮਣੇ ਆਏ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ