ਪੰਜਾਬ ਚ 24 ਘੰਟਿਆਂ ਵਿੱਚ 1333 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 1333 covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ  1,333 ਨਵੇਂ ਕੋਵਿਡ-19  ਮਾਮਲੇ,71 ਮੌਤਾਂ ਦੀ ਰਿਪੋਰਟ ਕੀਤੀ ਹੈ।

ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15367 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 5,84,785 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2337 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,53,174 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 16,244 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 56,428 ਕੋਰੋਨਾ ਟੈਸਟ ਕੀਤੇ ਗਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ