ਕੈਪ੍ਟਨ ਸਰਕਾਰ ਖਿਲਾਫ ਪੰਜਾਬ-ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਵੱਲੋਂ ਵਿਸ਼ਾਲ ਰੈਲੀ ਕੱਢਣ ਦਾ ਕੀਤਾ ਐਲਾਨ

Punjab-ut-employees-and-pensioners-front

ਪੰਜਾਬ ਦੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਵਿਰੁੱਧ ਮੁੜ ਖੋਲ੍ਹਿਆ ਮੋਰਚਾ , ਤਹਿਤ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਨੇ 12 ਫਰਵਰੀ ਨੂੰ ਮੁਹਾਲੀ ਵਿਖੇ ਸੂਬਾਈ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਰੈਲੀ ਉਪਰੰਤ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਵਾਂਗ ਵਿਸ਼ਾਲ ਮੁਲਾਜ਼ਮ ਏਕਤਾ ਉਸਾਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ। ਇਸ ਦੇ ਲਈ ਫਰੰਟ ਦੇ 4 ਹੋਰ ਕਨਵੀਨਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਦੇ ਨਾਮ ਪਰਵਿੰਦਰ ਖੰਗੂੜਾ, ਦਵਿੰਦਰ ਬੈਨੀਪਾਲ, ਸੁਖਜੀਤ ਸਿੰਘ ਅਤੇ ਜਸਵੀਰ ਤਲਵਾੜਾ ਨਵੇਂ ਕਨਵੀਨਰ ਵੱਜੋਂ ਚੁਣੇ ਗਏ ਹਨ |

ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ|

ਹੁਣ ਸੂਬੇ ਦੀ ਕੈਪਟਨ ਸਰਕਾਰ ਵਲੋਂ ਵੀ ਮੁਲਾਜ਼ਮ ਅਤੇ ਪੈਨਸ਼ਨਰ ਦੋਖੀ ਨੀਤੀਆਂ ਲਾਗੂ ਕਰਨ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਜਿਸ ਨੂੰ ਮੋੜਾ ਦੇਣ ਲਈ ਸਾਂਝੇ ਫਰੰਟ ਵਲੋਂ ਕਿਸਾਨੀ ਸੰਘਰਸ਼ ਦੇ ਸਮਰਥਨ ਦੇ ਨਾਲ-ਨਾਲ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਵੀ ਸੂਬਾ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ