ਖ਼ੇਤੀ ਬਿੱਲਾਂ ਖਿਲਾਫ਼ ਕਿਸਾਨਾਂ ਨਾਲ ਮੈਦਾਨ ਵਿੱਚ ਉਤਰੇ ਪੰਜ਼ਾਬੀ ਕਲਾਕਾਰ

Punjabi Stars in farmers support with Punjab Bandh

ਖ਼ੇਤੀ ਬਿੱਲਾਂ ਖਿਲਾਫ਼ ਇਸ ਬਾਰ ਪੰਜ਼ਾਬੀ ਕਲਾਕਾਰ ਵੀ ਮੈਦਾਨ ਵਿੱਚ ਉਤਰੇ ਹਨ। ਪਿੱਛਲੇ ਕੁਝ ਦਿਨਾਂ ਸੋਸ਼ਲ ਮੀਡੀਆ ਦੇ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ ,ਰਣਜੀਤ ਬਾਵਾ ਸ਼ਿਵਜੋਤ ਅਤੇ ਰਣਵੀਰ ਸਣੇ ਕਈ ਹੋਰ ਕਲਾਕਾਰ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆਏ। ਇਸ ਤੋਂ ਪਹਿਲਾਂ ਕਲਾਕਾਰ ਵਲੋਂ ਗੀਤਾਂ ਰਾਹੀਂ ਰੋਸ਼ ਪ੍ਰਗਟਾਇਆ ਗਿਆ। ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ