ਪੰਜਾਬੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ , ਪੰਜਾਬ ਵਿੱਚ ਰਿਕਵਰੀ ਰੇਟ 91.6

Punjabis beat corona

ਕੋਰੋਨਾਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੱਲੀ ਆ ਰਹੀ ਰਾਹਤ ਦਾ ਰੁਝਾਨ ਜਾਰੀ ਹੈ। ਹੁਣ ਤੱਕ 5 ਲੱਖ 70 ਹਜ਼ਾਰ 73 ਵਿਅਕਤੀ ਕੋਰੋਨਾਵਾਇਰਸ ਦੀ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ, ਜਦ ਕਿ ਮੌਤਾਂ ਦਾ ਕੁੱਲਅੰਕੜਾ 14,755 ਹੋ ਗਿਆ ਹੈ। ਸੂਬੇ ’ਚ ਹਾਲੇ ਵੀ 31,179 ਮਰੀਜ਼ ਜ਼ੇਰੇ ਇਲਾਜ ਹਨ।

ਬੀਤੇ ਕੱਲ੍ਹ ਦੀਆਂ 92 ਮੌਤਾਂ ਦੇ ਮੁਕਾਬਲੇ 97 ਮਰੀਜ਼ਾਂ ਨੇ ਦਮ ਤੋੜਿਆ, ਉੱਥੇ ਮੰਗਲਵਾਰ ਨੂੰ ਆਏ 2,182 ਕੇਸਾਂ ਦੇ ਮੁਕਾਬਲੇ ਬੁੱਧਵਾਰ ਨੂੰ 2,260 ਨਵੇਂ ਮਾਮਲੇ ਮਿਲੇ। ਚਿੰਤਾ ਇਸ ਲਈ ਵਧ ਜਾਂਦੀ ਹੈ ਕਿ ਲੁਧਿਆਣਾ, ਜਲੰਧਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ’ਚ ਨਵੇਂ ਮਿਲਣ ਵਾਲੇ ਮਰੀਜ਼ਾਂ ਦੀ ਗਿਣਤੀ ਮੰਗਲਵਾਰ ਦੇ ਮੁਕਾਬਲੇ ਵਧੀ ਹੈ।

ਪਿਛਲੇ 24 ਘੰਟਿਆਂ ਦੌਰਾਨ 4,426 ਮਰੀਜ਼ ਠੀਕ ਹੋਣ ਤੋਂ ਬਾਅਦ ਕੁੱਲ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 5 ਲੱਖ 26 ਹਜ਼ਾਰ 89 ਹੋ ਗਈ ਹੈ। ਸੂਬੇ ’ਚ ਐਕਟਿਵ ਦਰ 5.9 ਫ਼ੀਸਦੀ ਹੋ ਗਈ ਹੈ। ਇਸ ਪਿਛਲਾ ਕਾਰਨ ਰੀਕਵਰੀ (ਸਿਹਤਯਾਬੀ) ਦਰ ਦਾ ਵਧ ਕੇ 91.6% ਹੋਣਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ