ਟਰੈਨਿੰਗ ਦੌਰਾਨ ਵਾਪਰੇ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨ ਫੌਜੀ ਸ਼ਹੀਦ

Punjab's Two Brave soldiers died during training session

ਦੇਸ਼ ਦੀ ਸੇਵਾ ਵਿੱਚ ਲੱਗੇ ਦੋ ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਟ੍ਰੇਨਿੰਗ ਦੌਰਾਨ ਵਾਪਰੀ ਦੁਰਘਟਣਾ ਵਿੱਚ ਸਿਪਾਹੀ ਜ਼ੋਰਾਵਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਮੌਤ ਹੋ ਗਈ। ਸਿਪਾਹੀ ਜ਼ੋਰਾਵਰ ਸਿੰਘ 6 ਸਿੱਖ ਰੈਜੀਮੈਂਟ ਨਾਲ ਸਬੰਧਿਤ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਪਰਮਿੰਦਰ ਸਿੰਘ 19 ਸਿੱਖ ਰੇਜਿਮੇਂਟ ਤੋਂ ਜ਼ਿਲਾ ਮੋਗਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ ਇਸ ਦੁੱਖਦ ਮੌਤ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ।

ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਸੂਬੇਦਾਰ ਰਾਜੇਸ਼ ਕੁਮਾਰ ਦਾ ਰਾਸ਼ਟਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਗਿਆ। ਉਹ ਰਾਜੌਰੀ (ਜੰਮੂ ਕਸ਼ਮੀਰ) ਵਿਖੇ ਡਿਊਟੀ ਦੌਰਾਨ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ ਸੀ। ਸੂਬੇਦਾਰ ਰਾਜੇਸ਼ ਕੁਮਾਰ ਭੰਗਾਲਾ ਦੇ ਪਿੰਡ ਕਲੀਚਪੁਰ ਕੋਲਤਾ ਦੇ ਰਹਿਣ ਵਾਲੇ ਸੀ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ