ਪੰਜਾਬ

ਮਹਾਂਗੱਠਜੋੜ ‘ਤੇ ਲਗਿਆ ਸਵਾਲੀਆ ਨਿਸ਼ਾਨ , ਦੋਚਿੱਤੀ ਵਿੱਚ ਨਜ਼ਰ ਆ ਰਹੇ ਸਾਰੇ ਧਿਰ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਵਿਰੋਧੀਆਂ ਦੇ ਮਹਾਂਗੱਠਜੋੜ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ, ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨਾ ਰਾਸ ਨਹੀਂ ਆ ਰਿਹਾ। ਇਸ ਲਈ ਅਜੇ ਸਾਰੀਆਂ ਧਿਰਾਂ ਦੋਚਿੱਤੀ ਵਿੱਚ ਨਜ਼ਰ ਆ ਰਹੀਆਂ ਹਨ।

ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੇ ਝੰਡੇ ਹੇਠ ਬਣ ਰਹੇ ਮਹਾਂਗੱਠਜੋੜ ਦੇ ਮੁਢਲੇ ਮੈਂਬਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੀਡੀਏ ਦੇ ਝੰਡੇ ਥੱਲੇ ਕੀਤੇ ਜਾ ਰਹੇ ਗੱਠਜੋੜ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਕਿਸੇ ਵੀ ਹਾਲਤ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਵਿੱਚ ਮੁੱਖ ਤੌਰ ’ਤੇ ਪੰਜਾਬੀ ਏਕਤਾ ਪਾਰਟੀ (ਖਹਿਰਾ), ਲੋਕ ਇਨਸਾਫ਼ ਪਾਰਟੀ, ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਸ਼ਾਮਲ ਹੋਏ ਹਨ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੀ ਗੱਠਜੋੜ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ ਪਰ ਉਹ ਦੋਚਿੱਤੀ ਵਿੱਚ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਲੀਡਰ ਵੀ ਉਨ੍ਹਾਂ ਕੋਲ ਪਹੁੰਚ ਕਰ ਰਹੇ ਹਨ। ਇਸ ਤੋਂ ਇਲਾਵਾ ਬਸਪਾ ਵੀ ਆਮ ਆਦਮੀ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨ ਦੀ ਇਛੁੱਕ ਹੈ। ਇਸ ਸਭ ਕਾਸੇ ਵਿੱਚ ਆਮ ਆਦਮੀ ਪਾਰਟੀ ਵੀ ਸਿਰਫ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਬਸਪਾ ਨਾਲ ਹੀ ਆੜੀ ਪਾਉਣੀ ਚਾਹੁੰਦੀ ਹੈ।

ਹੁਣ ਤੱਕ ਦੇ ਘਟਨਾਕ੍ਰਮ ਤੋਂ ਸਪਸ਼ਟ ਹੈ ਕਿ ਸਾਰੀਆਂ ਧਿਰਾਂ ਵਿਚਾਲੇ ਗੱਠਜੋੜ ਸੰਭਲ ਨਹੀਂ। ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵਿਚਾਲੇ ਤਾਂ ਸਹਿਮਤੀ ਬਣੀ ਹੀ ਹੋਈ ਹੈ ਪਰ ਅਕਾਲੀ ਦਲ (ਟਕਸਾਲੀ) ਤੇ ਬਸਪਾ ਕਿਸ ਨੂੰ ਚੁਣਦੇ ਹਨ, ਇਹ ਵੇਖਣਾ ਹੋਏਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago