ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਗਰਮ , ਰਾਹੁਲ ਗਾਂਧੀ ਨੇ ਪੰਜਾਬ ਦੀਆਂ ਕਮੇਟੀਆਂ ਐਲਾਨੀਆਂ

Rahul Gandhi And Captain Amrinder

ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਗਰਮ ਹੋ ਗਈ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਈ ਕਮੇਟੀਆਂ ਐਲਾਨੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਅਹਿਮ ਪੰਜਾਬ ਲਈ 21 ਮੈਂਬਰੀ ਰਾਜ ਚੋਣ ਕਮੇਟੀ ਹੈ। ਇਸ ਕਮੇਟੀ ਦੀ ਕਮਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਥ ਹੋਏਗੀ।

ਸੂਬਾਈ ਚੋਣ ਕਮੇਟੀ ਹਾਈ ਕਮਾਂਡ ਨੂੰ ਉਮੀਦਵਾਰਾਂ ਦੇ ਨਾਂਵਾਂ ਦੀ ਸਿਫਾਰਸ਼ ਕਰੇਗੀ ਹੈ। ਇਸ ’ਤੇ ਕੇਂਦਰੀ ਚੋਣ ਕਮੇਟੀ ਅੰਤਿਮ ਫੈਸਲਾ ਲਏਗੀ। ਇਸ ਤੋਂ ਇਲਾਵਾ ਕਾਂਗਰਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਸ਼ਮਸ਼ੇਰ ਦੂਲੋ ਦੀ ਅਗਵਾਈ ਹੇਠ 21 ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਕਾਂਗਰਸ ਦੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਗਵਾਈ ਹੇਠ ਪਾਰਟੀ ਦੀ ਤਾਲਮੇਲ ਕਮੇਟੀ ਬਣਾਈ ਹੈ। ਇਸ ਵਿੱਚ ਸੀਨੀਅਰ ਲੀਡਰ ਰਜਿੰਦਰ ਕੌਰ ਭੱਠਲ ਤੇ ਲਾਲ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਪ੍ਰਚਾਰ ਤੇ ਮੀਡੀਆ ਕਮੇਟੀਆਂ ਦੀ ਅਗਵਾਈ ਵਿਜੈ ਇੰਦਰ ਸਿੰਗਲਾ ਤੇ ਮਨੀਸ਼ ਤਿਵਾੜੀ ਵੱਲੋਂ ਕੀਤੀ ਜਾਏਗੀ।

Source:AbpSanjha