Punjab Weather News: ਮਾਨਸੂਨ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ,ਆਉਣ ਵਾਲੇ ਦਿਨਾਂ ਵਿੱਚ ਹੋ ਸਕਦੀ ਹੈ ਬਾਰਿਸ਼

rainy-the-meteorological-department-forecast-updates
Punjab Weather News: ਮਾਨਸੂਨ ‘ਚ ਗਰਮੀ ਤੋਂ ਰਾਹਤ ਦੇਣ ਲਈ ਬਾਰਸ਼ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਪੰਜ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ। ਦਿਨ ਸਮੇਂ ਤਾਪਮਾਨ 35 ਡਿਗਰੀ ਤੇ ਰਾਤ ਦੇ ਆਸ ਪਾਸ 25 ਡਿਗਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 14 ਤੋਂ 17 ਜੁਲਾਈ ਤੱਕ ਦਰਮਿਆਨ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਜਦਕਿ 18 ਤੋਂ 19 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab Weather Updates: ਮੌਸਮ ਵਿੱਚ ਹੋ ਰਹੀ ਕਰਵਟ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਹੋ ਸਕਦੀ ਹੈ ਭਾਰੀ ਬਾਰਿਸ਼

ਬਾਰਸ਼ ਦੌਰਾਨ ਹਨੇਰੀ ਆਉਣ ਦੀ ਭਾਰੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਜਲੰਧਰ ਖੇਤਰ ਨੂੰ ਫਾਇਦਾ ਹੋਵੇਗਾ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।