Moga Breaking News: ਕਹਿੰਦੇ ਹਨ ਜੇਕਰ ਦਿਲ ਵਿੱਚ ਕੁੱਝ ਕਰ ਵਿਖਾਉਣ ਦਾ ਜਜ਼ਬਾ ਹੋਵੇ ਤਾਂ ਉਮਰ ਮਾਇਨੇ ਨਹੀਂ ਰੱਖਦੀ। ਠੀਕ ਅਜਿਹੀ ਹੀ ਮਿਸਾਲ ਮੋਗਾ ਦੇ ਪਿੰਡ ਖੋਟੇ ਦੇ ਰਹਿਣ ਵਾਲੇ 40 ਸਾਲ ਦੇ ਰਾਜਿੰਦਰ ਸਿੰਘ ਨੇ ਪੇਸ਼ ਕੀਤੀ ਹੈ। ਰਾਜਿੰਦਰ ਸਿੰਘ ਵੱਲੋਂ ਪਿਛਲੇ 12 ਸਾਲ ਤੋਂ ਗਰੀਬ ਝੁੱਗੀਆਂ-ਝੋਪੜੀਆਂ ਵਾਲਿਆਂ ਨੂੰ ਅਤੇ ਲੋੜਵੰਦਾਂ ਨੂੰ ਵਲੋਂ ਮੁਫਤ ਦਵਾਈਆਂ ਵੰਡੀਆਂ ਜਾ ਰਹੀਆਂ ਹਨ। ਕੋਰੋਨਾ ਕਾਲ ਦੌਰਾਨ ਇਸ ਸ਼ਖਸ ਦੁਆਰਾ ਗਰੀਬ ਝੁੱਗੀਆਂ ਝੋਪੜੀਆਂ ਵਾਲਿਆਂ ਨੂੰ ਕੋਰੋਨਾ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸੈਨੇਟਾਇਜਰ ਅਤੇ ਮਾਸਕ ਵੀ ਦਿੱਤੇ ਜਾ ਰਹੇ ਹਨ।
ਇਸ ਸ਼ਖਸ ਵੱਲੋਂ ਆਪਣੀ ਸਕੂਟੀ ਉੱਤੇ ਹੀ 100 ਕਿਲੋਮੀਟਰ ਦੇ ਇਲਾਕੇ ਵਿੱਚ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਟੀਬੀ ਅਤੇ ਕੈਂਸਰ ਦੇ ਮਰੀਜ਼ਾਂ ਦਾ ਵੀ ਇਲਾਜ ਇਨ੍ਹਾਂ ਵੱਲੋਂ ਮੁਫਤ ਵਿੱਚ ਕਰਵਾਇਆ ਜਾ ਰਿਹਾ ਹੈ। ਹੁਣੇ ਕੁੱਝ ਸਾਲ ਪਹਿਲਾਂ ਹੀ ਇਸ ਸ਼ਖਸ ਦੇ ਨਾਲ ਕਈ ਸਮਾਜਸੇਵੀ ਜਥੇਬੰਦੀਆਂ ਅਤੇ ਡਾਕਟਰ ਵੀ ਜੁੜੇ ਹਨ। ਦੂਜੇ ਪਾਸੇ ਗਰੀਬ ਲੋਕਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰਜਿੰਦਰ ਸਿੰਘ ਉਨ੍ਹਾਂ ਨੂੰ ਮੁਫਤ ਦਵਾਈਆਂ ਦੇ ਰਹੇ ਹਨ। ਉਹ ਸ਼ੁਕਰਾਨਾ ਕਰਦੇ ਹਨ ਕਿ ਕੋਰੋਨਾ ਕਾਲ ਦੌਰਾਨ ਸਾਨੂੰ ਇੱਥੇ ਆਕੇ ਰਜਿੰਦਰ ਸਿੰਘ ਵੱਲੋਂ ਜਾਗਰੂਕ ਵੀ ਕੀਤਾ ਗਿਆ ਅਤੇ ਜ਼ਰੂਰਤ ਪੈਣ ਉੱਤੇ ਸਾਨੂੰ ਮਾਸਕ ਅਤੇ ਸੈਨੇਟਾਇਜ਼ਰ ਵੀ ਦਿੱਤੇ ਗਏ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…