ਰਾਕੇਸ਼ ਟਿਕੈਤ ਤੇ ਜੋਗਿੰਦਰ ਉਗਰਾਹਾਂ ਦਾ ਨਾਮ ਹੋਇਆ ਸਭ ਤੋਂ ਪ੍ਰਭਾਵਸ਼ਾਲੀ ਸਖ਼ਸ਼ੀਅਤਾਂ ਦੀ ਸੂਚੀ ‘ਚ ਸ਼ਾਮਲ

Rakesh-Tikat-and-Jagdish-Udahans-were-named-among-the-most-influential-personalities

76 ਸਾਲਾ ਕਿਸਾਨ ਆਗੂ ਦਾ ਨਾਂ ਸੂਚੀ ਵਿਚ 88ਵੇਂ ਨੰਬਰ ‘ਤੇ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਸਾਬਕਾ ਫੌਜੀ ਉਗਰਾਹਾਂ ਇਸ ਵੇਲੇ ਮਾਲਵਾ ਤੇ ਮਾਝਾ ਇਲਾਕੇ ਵਿਚੋਂ ਛੋਟੇ ਕਿਸਾਨਾਂ ਤੇ ਮਜ਼ਦੂਰਾਂ ਦੀ ਵੱਡੀ ਫੌਜ ਲੈ ਕੇ ਲੜਾਈ ਲੜ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ।

ਨਵੰਬਰ ਮਹੀਨੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਉਗਰਾਹਾਂ ਨੁ਼ੰ ਫੋਨ ਕੀਤਾ ਸੀ।ਇਸ ਦੇ ਨਾਲ ਹੀ ਇਹ ਵੀ ਦਸੱਦੀਏ ਕਿ ਇੰਡੀਅਨ ਐਕਸਪ੍ਰੈੱਸ ਨੇ ਸਾਲ 2020-21 ਨੇ ਹਰ ਸਾਲ ਵਾਂਗ ਇਸ ਸਾਲ ਭਾਰਤ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ।

ਇਸ ਵਿਚ ਜਿਥੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਸ਼ਾਮਿਲ ਹੈ ਉਥੇ ਹੀ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਦੇ ਨਾਮ ਸਭ ਤੋਂ ਪ੍ਰਭਾਵਸ਼ਾਲੀ ਸਖ਼ਸ਼ੀਅਤਾਂ ਦੀ ਸ਼ੂਚੀ ਵਿੱਚ ਸ਼ਾਮਲ ਹੋਏ ਹਨ। ਇਸੇ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਹੈ।

ਇਸ ਸੂਚੀ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਉਗਰਾਹਾਂ ਭਗਤ ਸਿੰਘ ਤੋਂ ਪ੍ਰੇਰਿਤ ਹਨ ਤੇ ਇਸੇ ਲਈ ਉਹਨਾਂ ਦੀ ਯੂਨੀਅਨ ਦੇ ਝੰਡੇ ਦਾ ਰੰਗ ਬਸੰਤੀ ਹੈ ਤੇ ਯੂਨੀਅਨ ਦੀਆਂ ਮਹਿਲਾ ਮੈਂਬਰ ਬਸੰਤੀ ਰੰਗ ਦੀ ਚੁੰਨੀ ਲੈਂਦੀਆਂ ਹਨ। ਜਿਸ ਵਿੱਚ ਸਭ ਤੋਂ ਪਹਿਲੇ ਨੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਸ਼ਾਮਲ ਹੈ, ਉਸ ਤੋਂ ਬਾਅਦ ਦੂਜੇ ਨੰਬਰ ਉੱਤੇ ਅਮਿਤ ਸ਼ਾਹ ਤੀਜੇ ‘ਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ, ਇਸ ਤੋਂ ਬਾਅਦ ਕ੍ਰੰਮਵਾਰ ਜੇਪੀ ਨੱਢਾ, ਮੁਕੇਸ਼ ਅੰਬਾਨੀ, ਰਾਜਨਾਥ ਸਿੰਘ, ਅਜੀਤ ਡੋਵਾਲ, ਆਦਿ ਨਾਮ ਸ਼ਾਮਲ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ