ਪੰਜਾਬ

ਟਕਸਾਲੀਆਂ ਦਾ ਕਾਰਵਾਂ ਹੋਇਆ ਵੱਡਾ , ਮਾਲਵੇ ‘ਚ ਗੱਢਿਆ ਝੰਡਾ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ ਦਾ ਕਾਰਵਾਂ ਵੱਡਾ ਹੋਣ ਲੱਗਾ ਹੈ। ਉਨ੍ਹਾਂ ਨੇ ਅੱਜ ਮਾਲਵਾ ਵਿੱਚ ਝੰਡਾ ਗੱਢ ਦਿੱਤਾ ਹੈ। ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਜੂਦਗੀ ਵਿੱਚ ਟਕਸਾਲੀਆਂ ਨਾਲ ਚੱਲ਼ਣ ਦਾ ਐਲਾਨ ਕੀਤਾ।

ਇਸ ਮੌਕੇ ਸਾਬਕਾ ਐਮਪੀ ਰਤਨ ਸਿੰਘ ਅਜਨਾਲਾ, ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੂਰਾ ਟੀਮ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਜਦੇਵ ਸਿੰਘ ਖਾਲਸਾ ਦੇ ਘਰ ਪਹੁੰਚੀ। ਰਾਜਦੇਵ ਸਿੰਘ ਖਾਲਸਾ ਨੇ ਸਾਲ 2016 ‘ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ।

ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਰਾਜਦੇਵ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਬਰਨਾਲਾ ਤੇ ਸੰਗਰੂਰ ਵਿੱਚ ਮਜ਼ਬੂਤ ਕਰਨਗੇ। ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਲਈ ਤਿਆਰ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago