ਪੰਜਾਬ

ਅੱਠ ਜ਼ਿਲ੍ਹਿਆ ‘ਚ ਮੁੜ ਪੰਚਾਇਤੀ ਚੋਣਾਂ ਕਰਾਉਣ ਦਾ ਹੁਕਮ, ਗੜਬੜੀ ਦੀਆਂ ਸ਼ਿਕਾਇਤਾਂ ਮਗਰੋਂ ਫੈਸਲਾ

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ 8 ਜ਼ਿਲ੍ਹਿਆਂ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 14 ਥਾਂਵਾਂ ਉੱਤੇ ਭਲਕੇ 2 ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਚੋਣ ਕਮਿਸ਼ਨ ਮੁਤਾਬਕ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6 ਵਿੱਚ ਮੁੜ ਵੋਟਾਂ ਪੈਣਗੀਆਂ। ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੱਲਾ ਨਾਨਕਪੁਰਾ ਵਿੱਚ ਮੁੜ ਵੋਟਾਂ ਪੈਣਗੀਆਂ।

ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੋਟਾਂ ਪੈਣਗੀਆਂ। ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ਵਿੱਚ ਮੁੜ ਵੋਟਾਂ ਪੈਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਤੇ ਘਟੋਰ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago