ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

Results-of-Municipal-Council-elections-to-be-announced-today

14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲ਼ਾਨਅੱਜ ਕੀਤਾ ਜਾਵੇਗਾ।

ਨਤੀਜਿਆਂ ਨੂੰ ਲੈ ਕੇ ਪੁਲਿਸ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਦਾ ਕਾਰਜ 17 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ। ਪੰਜਾਬ ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚੋਣਾਂ ‘ਚ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਸਪਾ ਨੇ 106 ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਹਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ