ਪੰਜਾਬ

ਪੰਜਾਬ ‘ਚ ਨਸ਼ਿਆਂ ਮਗਰੋਂ ਹੁਣ ਫੈਲ ਰਿਹਾ ਏਡਜ਼ ਦਾ ਕਹਿਰ

ਪੰਜਾਬ ਨੂੰ ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਨੇ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2013-14 ‘ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 ‘ਚ 8133 ਏਡਜ਼/ਐਚਆਈਵੀ ਕੇਸ ਸਾਹਮਣੇ ਆਏ ਹਨ। ਇੱਕਦਮ ਇੰਨੇ ਵਾਧੇ ਨੇ ਸਰਕਾਰ ਦੇ ਨਾਲ-ਨਾਲ ਆਮ ਬੰਦੇ ਨੂੰ ਵੀ ਸੋਚੀ ਪਾ ਦਿੱਤਾ ਹੈ। ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਦੇ ਕੇਸਾਂ ‘ਚ ਖ਼ੌਫ਼ਨਾਕ ਵਾਧੇ ‘ਤੇ ਫਿਕਰ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਜੇਕਰ ਸਰਕਾਰਾਂ ਅਜੇ ਵੀ ਨਹੀਂ ਜਾਗੀਆਂ ਤਾਂ ਤਬਾਹਕੁਨ ਨਤੀਜੇ ਨਿਕਲਣਗੇ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਸਾਲ 2013-14 ‘ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 ‘ਚ 8133 ਏਡਜ਼/ਐਚਆਈਵੀ ਕੇਸਾਂ ਦਾ ਸਾਹਮਣੇ ਆਉਣਾ ਖ਼ਤਰਨਾਕ ਭਵਿੱਖ ਦੀ ਪੁਸ਼ਟੀ ਕਰਦਾ ਹੈ। ਮਨੁੱਖੀ ਜੀਵਨ ਦੇ ਵਿਨਾਸ਼ ਵੱਲ ਤੁਰ ਰਹੇ ਇਸ ਰੁਝਾਨ ਨੂੰ ਥੰਮ੍ਹਣ ਲਈ ਪੰਜਾਬ ਤੇ ਕੇਂਦਰ ਦੀ ਸਰਕਾਰ ਨੂੰ ਜੰਗੀ ਪੱਧਰ ‘ਤੇ ਕੰਮ ਕਰਨਾ ਪਏਗਾ।

ਇਹ ਵੀ ਪੜ੍ਹੋ : ਲੁਧਿਆਣਾ: 200 ਸਾਲ ਪੁਰਾਣੇ ਇਸ ਖੂਹ ਵਿੱਚ ਝੂਟਿਆਂ ਨਾਲ ਹੁੰਦਾ ਹੈ ਹਰ ਬਿਮਾਰੀ ਦਾ ਅਨੋਖਾ ਇਲਾਜ

ਚੀਮਾ ਨੇ ਕਿਹਾ ਕਿ 5 ਸਾਲਾਂ ਦੇ ਏਡਜ਼ ਦਾ ਪ੍ਰਕੋਪ ਦੁੱਗਣਾ ਹੋਣ ਦੇ ਜੋ ਅੰਕੜੇ ਸਾਹਮਣੇ ਆਏ ਹਨ, ਇਹ ਲੰਘੇ ਵਿੱਤੀ ਵਰ੍ਹੇ ਦੇ ਹਨ, ਪਰ ਪਿਛਲੇ ਦੋ ਤਿੰਨ ਮਹੀਨਿਆਂ ਦੌਰਾਨ ਬਡਰੁੱਖਾ (ਸੰਗਰੂਰ) ‘ਚ ਦਰਜਨ, ਬਰਨਾਲਾ ‘ਚ 40 ਤੇ ਫ਼ਾਜ਼ਿਲਕਾ ਕਰੀਬ 60 ਨਵੇਂ ਕੇਸਾਂ ਦਾ ਸਾਹਮਣੇ ਆਉਣਾ ਹੋਰ ਵੀ ਘਾਤਕ ਹੈ, ਕਿਉਂਕਿ ਇਨ੍ਹਾਂ ‘ਚ ਬਹੁਤੇ ਪੀੜਤ 12-14 ਸਾਲਾਂ ਦੇ ਕਿਸ਼ੋਰ ਤੇ ਉਹ ਨੌਜਵਾਨ ਸ਼ਾਮਲ ਹਨ, ਜਿੰਨਾ ਨੂੰ ਨਸ਼ੇ ਦੀ ਲਤ ਲੱਗੀ ਹੋਈ ਹੈ।

ਚੀਮਾ ਨੇ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰੀ ਨਸ਼ੇ ਤੇ ਏਡਜ਼ ਦੇ ਵਧਦੇ ਕੇਸਾਂ ‘ਤੇ ਤੁਰੰਤ ਜੰਗੀ ਪੱਧਰ ਦੇ ਕਦਮ ਚੁੱਕਣੇ ਪੈਣਗੇ, ਕਿਉਂਕਿ ਇਹ ਤਿੰਨੋਂ ਅਲਾਮਤਾਂ ਆਪਸ ਵਿਚ ਸਿੱਧਾ ਜੁੜੀਆਂ ਹੋਈਆਂ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਗਾਮੀ ਮਾਨਸੂਨ ਸੈਸ਼ਨ ‘ਚ ਬੇਰੁਜ਼ਗਾਰੀ, ਨਸ਼ੇ ਤੇ ਏਡਜ਼ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago