ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ, ਕੋਵਿਡ-19 ਕਾਰਨ ਪਿਛਲੇ 24 ਘੰਟਿਆਂ ਵਿੱਚ 69 ਮੌਤਾਂ

Corona virus cases in Punjab

ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 38,866 ਹੋ ਗਈ ਹੈ। ਦੂਜੀ ਚਿੰਤਾ ਦੀ ਗੱਲ ਇਹ ਕਿ ਲੋਕ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੋਰੋਨਾ ਨੂੰ ਏਨੀ ਗੰਭੀਰਤਾ ਨਾਲ ਨਹੀਂ ਲੈ ਰਹੇ। ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ 69 ਹੋਰ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਹੈ।

495  ਮਰੀਜ ਆਕਸੀਜਨ ਸਪੋਰਟ ‘ਤੇ ਹਨ ਜਦਕਿ 42 ਮਰੀਜ਼ ਵੈਂਟੀਲੇਟਰ ‘ਤੇ ਹਨ। ਚੰਗੀ ਗੱਲ ਇਹ ਹੈ ਕਿ 267289 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਦੇ ਹਾਲਾਤ ਚਿੰਤਾ ਵਾਲੇ ਹਨ। ਸੂਬੇ ਵਿੱਚ ਵੈਕਸੀਨ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਮਗਰੋਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ