ਪੰਜਾਬ

ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ, ਮੋਦੀ ਦੀ ਰੈਲੀ ‘ਚ ਜਾ ਰਹੀਆਂ 8 ਗੱਡੀਆਂ ਟਕਰਾਈਆਂ

ਰਨਾਲਾ: ਬਰਨਾਲਾ-ਮੋਗਾ ਰੋਡ ‘ਤੇ ਪਿੰਡ ਰਾਮਗੜ੍ਹ ਕੋਲ 8 ਗੱਡੀਆਂ ਸੰਘਣੀ ਧੁੰਦ ਕਰਕੇ ਆਪਸ ‘ਚ ਟਕਰਾ ਗਈਆਂ। ਇਸ ਹਾਦਸੇ ‘ਚ 7 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ‘ਚ ਸ਼ਾਮਲ ਕੁਝ ਗੱਡੀਆਂ ਵਿੱਚ ਲੋਕ ਅੱਜ ਗੁਰਦਾਸਪੁਰ ‘ਚ ਹੋਣ ਵਾਲੀ ਨਰੇਂਦਰ ਮੋਦੀ ਦੀ ਰੈਲੀ ‘ਚ ਹਿੱਸਾ ਲੈਣ ਜਾ ਰਹੇ ਸੀ। ਜਾਣਕਾਰੀ ਮੁਤਾਬਕ ਹਾਦਸਾ ਹੋਣ ਤੋਂ ਅੱਧੇ ਘੰਟੇ ਬਾਅਦ ਐਂਬੂਲੈਸ ਘਟਨਾ ਵਾਲੀ ਥਾਂ ‘ਤੇ ਪਹੁੰਚੀ।

ਚਸ਼ਮਦੀਦ ਮੁਤਾਬਕ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਵੀਜ਼ੀਬਿਲਟੀ ਲੇਵਲ ਕਾਫੀ ਘੱਟ ਸੀ। ਰਾਮਗੜ੍ਹ ਕੋਲ ਪਹਿਲਾਂ ਇੱਕ ਸਕੂਲ ਵੈਨ ਤੇ ਇਨੋਵਾ ਕਾਰ ਆਪਸ ‘ਚ ਟਕਰਾ ਗਈਆਂ। ਇਸ ਤੋਂ ਬਾਅਦ ਉਨ੍ਹਾਂ ਦੇ ਪਿੱਛੇ ਆ ਰਹੀਆਂ 6 ਹੋਰ ਗੱਡੀਆਂ ਵੀ ਇਨ੍ਹਾਂ ‘ਚ ਟਕਰਾ ਗਈਆਂ। ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ। ਸਗੋਂ ਇਸ ‘ਚ 7 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਇਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago