ਪੰਜਾਬ

ਪੂਰੇ ਪੰਜਾਬ ‘ਚ ਹੋਇਆ ਚੱਕਾ ਜਾਮ, ਲੋਕ ਹੋ ਰਹੇ ਪ੍ਰੇਸ਼ਾਨ

ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੂਰੇ ਸੂਬੇ ਵਿੱਚ ਦੋ ਘੰਟੇ ਤੱਕ ਪੰਜਾਬ ਰੋਡਵੇਜ਼ ਤੇ ਪਨਬਸ ਦਾ ਚੱਕਾ ਜਾਮ ਰੱਖਿਆ। ਮੁਲਾਜ਼ਮਾਂ ਵੱਲੋਂ ਬੱਸ ਅੱਡਿਆਂ ਦੇ ਸਾਰੇ ਗੇਟਾਂ ਬਾਹਰ ਧਰਨਾ ਲਾ ਦਿੱਤਾ ਗਿਆ ਜਿਸ ਨਾਲ ਤਿੰਨ ਘੰਟੇ ਤੱਕ ਕੋਈ ਬੱਸ ਨਾ ਤਾਂ ਬੱਸ ਅੱਡੇ ਅੰਦਰ ਜਾ ਸਕੀ ਤੇ ਨਾ ਹੀ ਬਾਹਰ ਆ ਸਕੀ। ਮੁਲਾਜ਼ਮਾਂ ਨੇ ਕੈਪਟਨ ਸਰਕਾਰ ‘ਤੇ ਰੋਡਵੇਜ਼ ਕਰਮਚਾਰੀਆਂ ਤੇ ਰੋਡਵੇਜ਼ ਵੱਲ ਧਿਆਨ ਨਾ ਦੇਣ ਦਾ ਇਲਜ਼ਾਮ ਲਾਇਆ।

ਜਲੰਧਰ ਦੇ ਬੱਸ ਅੱਡੇ ਦੇ ਗੇਟਾਂ ਸਾਹਮਣੇ ਬੈਠੇ ਰੋਡਵੇਜ਼ ਦੇ ਠੇਕਾ ਮੁਲਾਜ਼ਮ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪਿਛਲੇ ਦੋ ਸਾਲ ਤੋਂ ਮੰਗਾਂ ਦੱਸ ਰਹੇ ਹਨ। ਸਰਕਾਰ ਨੇ ਜਦੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮਜਬੂਰਨ ਧਰਨਾ ਲਾਉਣਾ ਪਿਆ। ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਫਰ ਕਰ ਰਹੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਹੁਤ ਸਾਰੇ ਮੁਸਾਫਰ ਕਈ ਘੰਟਿਆਂ ਤੱਕ ਬੱਸ ਅੱਡਿਆਂ ਅੰਦਰ ਫਸੇ ਰਹੇ।

ਅੱਜ ਤੇ ਕੱਲ੍ਹ ਪੂਰੇ ਪੰਜਾਬ ਵਿੱਚ ਰੋਡਵੇਜ਼ ਤੇ ਪਨਬਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਵਜੋਂ ਪਨਬਸ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ। ਹੜਤਾਲ ਦੌਰਾਨ ਪਨਬਸ ਦੀਆਂ ਸਾਰੀਆਂ ਬੱਸਾਂ ਮੁਕੰਮਲ ਬੰਦ ਰਹੀਆਂ।

ਪਨਬਸ ਵਿੱਚ ਕੰਮ ਕਰ ਰਹੇ ਠੇਕਾ ਮੁਲਜ਼ਮਾਂ ਦੀਆਂ ਮੁੱਖ ਮੰਗ ਹਨ :

1. ਪਨਬਸ ਅੰਦਰ ਕੰਮ ਕਰ ਰਹੇ ਮੁਲਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ।

2. ਸੁਪਰੀਮ ਕੋਰਟ ਦਾ ਬਰਾਬਰ ਕੰਮ-ਬਰਾਬਰ ਤਨਖਾਹ ਵਾਲਾ ਫਾਰਮੂਲਾ ਲਾਗੂ ਕਰ ਤਨਖਾਹ ਵਿੱਚ ਵਾਧਾ ਕੀਤਾ ਜਾਵੇ।

3. ਵਰਕਰਾਂ ਤੇ ਲੱਗੀਆਂ ਨਾਜਇਜ਼ ਕੰਡੀਸ਼ਨਾਂ ਮੁੱਢ ਤੋਂ ਰੱਦ ਕਰਕੇ ਵਰਕਰਾਂ ਨੂੰ ਡਿਉਟੀ ‘ਤੇ ਲਇਆ ਜਾਵੇ।

4. ਪਨਬਸ ਕਰਮਚਾਰੀਆਂ ‘ਤੇ ਰੋਡਵੇਜ਼ ਵਾਲੇ ਕਾਨੂੰਨ ਲਾਗੂ ਕੀਤੇ ਜਾਣ।

5. ਪਨਬਸ ਅੰਦਰ ਕੰਮ ਕਰਦੇ ਵਰਕਰਾਂ ਦੀ ਕੰਮ ਦੌਰਾਨ ਮੌਤ ਹੋਣ ਤੇ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago