ਪੰਜਾਬ

ਸੁਖਬੀਰ ਬਾਦਲ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਫਾਈਨਲ ਕਰ ਲਏ ਹਨ। ਜਿਨ੍ਹਾਂ ਵਿੱਚੋਂ ਬੀਬੀ ਜਗੀਰ ਕੌਰ ਖੰਡੂਰ ਸਾਹਿਬ, ਚਰਨਜੀਤ ਸਿੰਘ ਅਟਵਾਲ ਦਾ ਜਲੰਧਰ ਤੋਂ ਚੋਣਾਂ ਲੜਨਾ ਤੈਅ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਫਤਿਹਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ ਗੁਰੂ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਡਸਾ ਵੀ ਡਟੇ ਰਹਿਣਗੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਸੰਨੀ ਦਿਓਲ ਹੋ ਸਕਦੇ ਨੇ BJP ਦੇ ਉਮੀਦਵਾਰ

ਪਾਰਟੀ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਲੜਨਗੇ। ਇਸ ਬਾਰ ਬਾਦਲ ਪਰਿਵਾਰ ਦੋ ਸੀਟਾਂ ਲਈ ਮੈਦਾਨ ਵਿੱਚ ਉਤਰ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਅਕਾਲੀ ਦਲ ਨੂੰ ਫ਼ਰੀਦਕੋਟ ਤੇ ਲੁਧਿਆਣਾ ਤੋਂ ਉਮੀਦਵਾਰ ਦਾ ਫੈਸਲਾ ਲੈਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਫ਼ਰੀਦਕੋਟ ਤੋਂ ਜਸਟਿਸ (ਸੇਵਾ ਮੁਕਤ) ਨਿਰਮਲ ਸਿੰਘ ਤੇ ਜੋਗਿੰਦਰ ਸਿੰਘ ਪੰਜਗਰਾਈਂ ’ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਤੇ ਰਣਜੀਤ ਸਿੰਘ ਢਿੱਲੋਂ ਦੇ ਨਾਮ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago