ਸੰਗਰੂਰ-ਬਰਨਾਲਾ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਪੰਜਾਬ ਵਿੱਚ ਤਾਲਾਬੰਦੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ

Sangrur-Barnala shopkeepers and traders protest against lockdown in Punjab

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ਭਰ ‘ਚ ਸਖ਼ਤੀ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ‘ਚ ਲੌਕਡਾਊਨ (Lockdown in Punjab) ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ।

ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਲੌਕਡਾਊਨ ਦਾ ਵਿਰੋਧ ਕੀਤਾ ਹੈ। ਵਪਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰਲੌਕਡਾਊਨ ਦਾ ਫ਼ੈਸਲਾ ਵਾਪਿਸ ਨਹੀਂ ਲਿਆ ਤਾਂ ਸੰਘਰਸ਼ ਕੀਤਾ ਜਾਵੇਗਾ।

ਸਰਕਾਰ ਲੌਕਡਾਊਨ ਲਗਾ ਕੇ ਉਨ੍ਹਾਂ ਦੇ ਕਾਰੋਬਾਰਾਂ ਨੂੰ ਬਰਬਾਦ ਕਰ ਰਹੀ ਹੈ। ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਬਰਨਾਲਾ ਦੇ ਸਾਰੇ ਦੁਕਾਨਦਾਰਾਂ ਨੇ ਮੰਗਲਵਾਰ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਮਵਾਰ ਨੂੰ ਬਲਬੀਰ ਸਿੰਘ ਸਿੱਧੂਨੇ ਕਿਹਾ ਕਿ ਪੰਜਾਬ ਵਿਚ ਕੋਰੋਨਾ ਸੰਬੰਧੀ ਸਥਿਤੀ ਬੇਕਾਬੂ ਹੋ ਰਹੀ ਹੈ, ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਪੰਜਾਬ ਵਿਚ ਘੱਟੋ ਘੱਟ 10 ਦਿਨਾਂ ਦਾ ਮੁਕੰਮਲ ਤਾਲਾਬੰਦੀ ਲਾਉਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਥਿਤੀ ਨੂੰ ਬਿਨਾਂ ਤਾਲਾਬੰਦੀ ਤੋਂ ਕੰਟਰੋਲ ਕਰਨਾ ਬਹੁਤ ਮੁਸ਼ਕਲ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ