ਸ਼੍ਰੋਮਣੀ ਕਮੇਟੀ ਦੇ ਦਫ਼ਤਰ 50% ਸਟਾਫ ਨਾਲ ਚਲਾਏ ਜਾਣਗੇ : ਬੀਬੀ ਜਗੀਰ ਕੌਰ

SGPC offices to be run with 50% staff

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨਦੀਦਾਰ ਕਰਨ ਲਈ ਪੁਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰੋਨਾ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਇਸੇ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਚਲਾਏ ਜਾਣਗੇ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਪ੍ਰਗਟਾਉਣ ਲਈ ਪੁੱਜਣ ਸਮੇਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ।

ਸੈਨੀਟਾਈਜਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪ੍ਰਵੇਸ਼ ਸਥਾਨਾਂ ’ਤੇ ਹੱਥ ਸਾਫ ਕਰਨ ਲਈ ਵੀ ਉਚਿਤ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਕੋਰੋਨਾ ਤੋਂ ਬਚਾ ਲਈ ਪ੍ਰੇਰਣਾ ਕਰਨ ਵਾਸਤੇ ਸੇਵਾਦਾਰਾਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ।

ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਸੰਕਟਮਈ ਸਮੇਂ ’ਚ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਵੱਖ-ਵੱਖ ਥਾਵਾਂ ’ਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ