ਪੰਜਾਬ

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋਏ ਘੁਬਾਇਆ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿਣਾ ਤੋਂ ਇੱਕ ਦਿਨ ਬਾਅਦ ਹੀ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ।

ਯਾਦ ਰਹੇ ਪਿਛਲੇ ਕਰੀਬ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਘੁਬਾਇਆ ਨੇ ਕਿਹਾ ਸੀ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸੱਦਾ ਤੱਕ ਨਹੀਂ ਦਿੱਤਾ ਗਿਆ।

ਫਿਰੋਜ਼ਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼ੇਰ ਸਿੰਘ ਘੁਬਾਇਆਰਾਏ ਸਿੱਖ’ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਸ ਜ਼ਿਲ੍ਹੇ ਵਿੱਚ ਪਾਰਟੀ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਇਸ ਭਾਈਚਾਰੇ ਦੀ ਹਮਾਇਤ ਸ਼ੇਰ ਸਿੰਘ ਨੂੰ ਮੰਨੀ ਜਾਂਦੀ ਹੈ। ਘੁਬਾਇਆ ਦਾ ਪੁੱਤਰ ਪਹਿਲਾਂ ਹੀ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦਾ ਵਿਧਾਇਕ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago