ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਕੀਤਾ ਐਲਾਨ

Shiromani-akali-dal-announced-Punjab-mangda-jawaab-rallies-from-the-first-week-of-april

ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਸੂਬੇ ਭਰ ਵਿਚ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ ‘ਪੰਜਾਬ ਮੰਗਦਾ ਹੈ ਜੁਆਬ’ ਮਿਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। ਅਜਿਹੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਰੈਲੀਆਂ ਦੇ ਜ਼ਰੀਏ ਪੰਜਾਬ ਸਰਕਾਰ ਦੀ ਅਸਫਲਤਾ ਪ੍ਰਗਟ ਕੀਤੀ ਜਾਵੇਗੀ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਰੈਲੀਆਂ ਨੂੰ ਰੋਕ ਦਿੱਤਾ ਗਿਆ ਸੀ ਪਰ ਕੋਰ ਕਮੇਟੀ ਨਾਲ ਬੈਠਕ ਤੋਂ ਬਾਅਦ ਪਾਰਟੀ ਨੇ ਦੁਬਾਰਾ ਰੈਲੀਆਂ ਕਰਨ ਦਾ ਫ਼ੈਸਲਾ ਲਿਆ ਹੈ। ਕੋਰ ਕਮੇਟੀ ਦੀ ਵਰਚੂਅਲ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹੁਣ ਬਿਲਕੁਲ ਠੀਕ ਹੋ ਗਏ ਹਨ ਤੇ 30 ਮਾਰਚ ਤੋਂ ਆਮ ਵਾਂਗ ਕੰਮ ਕਰ ਸਕਦੇ ਹਨ। ਇਸ ਲਈ ਉਹ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ।

ਕੈਪਟਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ, ਘਰ -ਘਰ ਨੌਕਰੀ, ਦਲਿਤਾਂ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਪਲਾਟ ਅਤੇ ਮਕਾਨ, ਨੌਜਵਾਨਾਂ ਨੂੰ ਸਮਾਰਟ ਫੋਨ ਅਤੇ ਲੜਕੀਆਂ ਨੂੰ ਮੁਫ਼ਤ ਸਿੱਖਿਆ ਵਰਗੇ ਵਾਅਦੇ ਕਰਦੇ ਹੋਏ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਚਾਰ ਸਾਲ ਬੀਤ ਚੁੱਕੇ ਹਨ ਪਰ ਇਸ ਸਰਕਾਰ ਨੇ ਆਪਣੇ ਅਣਗਿਣਤ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਦੇ ਉਲਟ ਕਲਿਆਣਕਾਰੀ ਯੋਜਨਾਵਾਂ ਨੂੰ ਵੀ ਬੰਦ ਕਰ ਦਿੱਤਾ ਹੈ।

ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜੱਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਿੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ ਅਤੇ ਬਲਦੇਵ ਮਾਨ ਨੇ ਵੀ ਹਿੱਸਾ ਲਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ