ਪੰਜਾਬ

ਫਲਿੱਪਕਾਰਟ ਵਲੋਂ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ ਤੇ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਫਲਿੱਪਕਾਰਟ ਵੱਲੋਂ ਮੈਟ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਰਕੇ ਸਿੱਖ ਸੰਗਤ ਵਿੱਚ ਰੋਸ ਹੈ। ਇਹ ਮਾਮਲਾ ਸੋਸ਼ਲ ਮੀਡੀਆ ਉੱਤੇ ਵੀ ਛਾਇਆ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

ਲੌਂਗੋਵਾਲ ਨੇ ਕਿਹਾ ਕਿ ਫਲਿੱਪਕਾਰਟ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਮੈਟ ’ਤੇ ਛਾਪਣ ਨਾਲ ਸੰਗਤ ਵਿੱਚ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਫਲਿੱਪਕਾਰਟ ਦੀ ਇਸ ਘਨਾਉਣੀ ਹਰਕਤ ਨਾਲ ਵਿਸ਼ਵ ਭਰ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਕੰਪਨੀ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਤੇ ਸ਼੍ਰੋਮਣੀ ਕਮੇਟੀ ਫਲਿੱਪਕਾਰਟ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਲੋਕਾਂ ਤੇ ਕੰਪਨੀਆਂ ਵਿਰੁੱਧ ਸਰਕਾਰਾਂ ਨੂੰ ਵੀ ਸਖ਼ਤ ਹੋਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਜੇਕਰ ਲੋੜ ਪਈ ਤਾਂ ਕੰਪਨੀ ਖ਼ਿਲਾਫ ਪਰਚਾ ਵੀ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਐਮਾਜੋਨ ਨਾਂ ਦੀ ਕੰਪਨੀ ਨੇ ਵੀ ਅਜਿਹੀ ਹੀ ਘਟੀਆ ਹਰਕਤ ਕੀਤੀ ਸੀ, ਜਿਸ ਵੱਲੋਂ ਮੁਆਫ਼ੀ ਮੰਗਣ ਬਾਅਦ ਸੰਗਤ ਦਾ ਰੋਸ ਸ਼ਾਂਤ ਹੋਇਆ ਸੀ। ਹੁਣ ਫਿਰ ਜੇਕਰ ਸੰਗਤ ਦੇ ਰੋਹ ਕਾਰਨ ਕੰਪਨੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਖ਼ੁਦ ਕੰਪਨੀ ਹੋਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago