ਪੰਜਾਬ

ਦੁਨੀਆ ਦੇਖੇਗੀ ਹੁਣ ਕਿ ਕਿਸ ਤਰ੍ਹਾਂ ਸਿੱਖ ਦੀ ਦਸਤਾਰ ਅੱਗੇ ਝੁਕਿਆ ਅਮਰੀਕਾ

ਦਸਤਾਰ ਸਿੱਖਾਂ ਦੀ ਸ਼ਾਨ ਹੈ ਤੇ ਇਸੇ ਪੱਗ ਖਾਤਰ ਇੱਕ ਵਿਅਕਤੀ ਨੇ ਅਮਰੀਕਾ ਵਰਗੀ ਵਿਸ਼ਵ ਸ਼ਕਤੀ ਨੂੰ ਝੁਕਾ ਦਿੱਤਾ। ਇਹ ਕੋਈ ਅਮਰੀਕਾ ਦੇ ਮੁਕਾਬਲੇਬਾਜ਼ ਦੇਸ਼ ਦਾ ਲੀਡਰ ਨਹੀਂ ਸਗੋਂ, ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਦਾ ਗੁਰਿੰਦਰ ਸਿੰਘ ਖ਼ਾਲਸਾ ਹੈ, ਜਿਨ੍ਹਾਂ ਦੀ ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦੀ ਜ਼ਿਦ ਕਰਕੇ ਅਮਰੀਕੀ ਕਾਨੂੰਨ ਵਿੱਚ ਬਦਲਾਅ ਕੀਤਾ ਹੈ। ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ। ਹੁਣ ਖ਼ਾਲਸਾ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਅਮਰੀਕੀ ਮੈਗ਼ਜ਼ੀਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਲਘੂ ਫ਼ਿਲਮ ਵੀ ਤਿਆਰ ਕੀਤੀ ਗਈ ਹੈ, ਜੋ ਪੂਰੀ ਦੁਨੀਆ ਵਿੱਚ ਦਿਖਾਈ ਜਾਵੇਗੀ।

ਗੁਰਿੰਦਰ ਸਿੰਘ ਖ਼ਾਲਸਾ ਦੀ ਦਸਤਾਰ ਦੇ ਵੱਕਾਰ ਦੀ ਲੜਾਈ ਸਾਲ 2007 ਤੋਂ ਸ਼ੁਰੂ ਹੋਈ, ਜਦ ਉਨ੍ਹਾਂ ਨੂੰ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ ‘ਤੇ ਪੱਗ ਬੰਨ੍ਹੀ ਹੋਣ ਕਰਕੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ। ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ।

ਅਮਰੀਕੀ ਨਿਯਮਾਂ ਮੁਤਾਬਕ ਜੇਕਰ 20,000 ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਹਟਾ ਦੇਣਗੇ ਪਰ ਖ਼ਾਲਸਾ ਨੇ 67,000 ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ। ਫਿਰ ਅਮਰੀਕਾ ਨੂੰ ਵੀ ਉਨ੍ਹਾਂ ਅੱਗੇ ਝੁਕਣਾ ਪਿਆ ਤੇ ਸਿੱਖਾਂ ਨੂੰ ਦਸਤਾਰ ਸਮੇਤ ਸਫ਼ਰ ਕਰਨ ਦੀ ਖੁੱਲ੍ਹ ਮਿਲੀ। ਸੌਖੇ ਸ਼ਬਦਾਂ ਵਿੱਚ ਜੇਕਰ ਹੁਣ ਕਿਸੇ ਸਿੱਖ ਦੀ ਸੁਰੱਖਿਆ ਜਾਂਚ ਸਮੇਂ ਮੈਟਲ ਡਿਟੈਕਟਰ ਮਸ਼ੀਨ ਵਿੱਚੋਂ ਬੀਪ ਦੀ ਆਵਾਜ਼ ਆਏਗੀ ਤਾਂ ਉਨ੍ਹਾਂ ਨੂੰ ਦਸਤਾਰ ਉਤਾਰ ਕੇ ਤਲਾਸ਼ੀ ਨਹੀਂ ਦੇਣੀ ਪਵੇਗੀ।

ਗੁਰਿੰਦਰ ਸਿੰਘ ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂਐਸਏ ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ 18 ਜਨਵਰੀ, 2019 ਨੂੰ ਖ਼ਾਲਸਾ ਨੂੰ “ਰੋਜ਼ਾ ਪਾਰਕ ਟ੍ਰੈਵਲਰ ਐਵਾਰਡ” ਦੇਣ ਦਾ ਫੈਸਲਾ ਕੀਤਾ ਹੈ, ਜੋ ਆਪਣੀ ਕਿਸਮ ਦੇ ਤਿੰਨ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹੈ। ਹੁਣ ਖ਼ਾਲਸਾ ਆਪਣੀ ਕਹਾਣੀ ਨੂੰ ਲਘੂ ਫ਼ਿਲਮ ਦੇ ਰੂਪ ਵਿੱਚ ਦਿਖਾਉਣਗੇ, ਜਿਸ ਦਾ ਨਾਂ ‘ਸਿੰਘ’ ਰੱਖਿਆ ਗਿਆ ਹੈ। ਗੁਰਿੰਦਰ ਸਿੰਘ ਖ਼ਾਲਸਾ ਸਿੱਖ ਪੁਲੀਟੀਕਲ ਅਫੇਅਰ ਕਮੇਟੀ ਦੇ ਚੇਅਰਮੈਨ ਵੀ ਹਨ ਤੇ ਅਮਰੀਕਾ ਵਿੱਚ ਸਿੱਖਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago