ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

Shrimoni-Akali-Dal-convened-a-meeting-of-the-Core-Committee-on-22nd-February

ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਸੈਸ਼ਨ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਮੁੱਦਿਆਂ ‘ਤੇ ਇਸ ਮੀਟਿੰਗ ‘ਚ ਚਰਚਾ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਸ਼ੁਰੂ ਹੋਵੇਗਾ ਅਤੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਹੋਈ ਕੈਬਨਿਟ ਦੀ ਬੈਠਕ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ