ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ ‘ਚੋਂ ਕੀਤਾ ਵਾਕਆਊਟ

Shrimoni-Akali-Dal-M.L.A’s-walkout-from-House-over-demands-of-employees

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ‘ਚ ਅੱਜ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ‘ਚੋਂ ਵਾਕਆਊਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਅੰਸਾਰੀ ਦੀ ਮਦਦ ਕਿਉਂ ਕਰ ਰਹੀ ਹੈ। ਉਨ੍ਹਾਂ ਅੰਸਾਰੀ ਲਈ ਸੁਪਰੀਮ ਕੋਰਟ ‘ਚ ਮਹਿੰਗੇ ਵਕੀਲ ਕਰਨ ਦੇ ਪੰਜਾਬ ਸਰਕਾਰ ‘ਤੇ ਦੋਸ਼ਲਾਏ ਹਨ। ਉਨ੍ਹਾਂ ਕਿਹਾ ਅੰਸਾਰੀ ਖੁਦ ਜ਼ਮਾਨਤ ਨਹੀਂ ਮੰਗ ਰਿਹਾ ਅਤੇ ਨਾ ਹੀ ਡੀਜੀਪੀ ਉਸ ਦੀ ਚਾਰਜਸ਼ੀਟ ਦਾਖਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾਕੀਤਾ ਹੈ।ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਨੇ ਚੁੱਪਕਿਉਂ ਧਾਰੀ ਹੈ। ਇਸ ਦੇ ਇਲਾਵਾ ਸਿਫਰ ਕਾਲ ਦੌਰਾਨ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਮੁਲਾਜ਼ਮ ਮੰਗਾਂ ਉਠਾਉਣ ਲਈ ਸਮਾਂ ਨਾ ਦੇਣ ‘ਤੇ ਰੋਸਪ੍ਰਗਟਾਇਆ ਹੈ। ਓਧਰ ਆਪ ਨੇ ਵੀ ਬਿਜਲੀ ਦੇ ਮੁੱਦੇ ਨੂੰ ਲੈ ਕੇਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ, ਡੀਏ ਅਤੇ ਬਕਾਏ ਹਜ਼ਮ ਕਰਨ ਵਾਲੀ ਕਾਂਗਰਸ ਸਰਕਾਰ ਕੋਲੋਂ ਮੁਲਾਜ਼ਮਾਂ ਨਾਲ ਕੀਤੀ ਗਈ ਹਰੇਕ ਜ਼ਿਆਦਤੀ ਦਾ ਪੂਰਾ ਹਿਸਾਬ ਲਵੇਗਾ। ਕਿਸੇ ਕੀਮਤ ‘ਤੇ ਮੁਲਾਜ਼ਮਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਦੇ ਸਾਰੇ ਟੀ.ਏ., ਡੀ.ਏ. ਦਾ ਹਜ਼ਾਰਾਂ ਕਰੋੜਾਂ ਰੁਪਿਆ ਖਾ ਗਈ, ਜੋ ਕਿ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਹੈ।

ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹੱਥਾਂ ਵਿਚ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇ ਲਿਖੇ ਪੋਸਟਰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਆਪ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਦਰਾਂ ਗੁਆਂਢੀ ਸੂਬਿਆਂ ਦੀ ਤੁਲਨਾ ਵਿਚ ਕਾਫੀ ਮਹਿੰਗੀਆਂ ਹਨ। ਇਹ ਆਮ ਲੋਕਾਂ ਦੇ ਨਾਲ ਵੱਡਾ ਅਨਿਆ ਹੈ ਅਤੇ ਜਨਤਾ ਇਸ ਤੋਂ ਪ੍ਰੇਸ਼ਾਨ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਬਿਜਲੀ ਦੀ ਦਰਾਂ ਨੂੰ ਤੁਰੰਤ ਘੱਟ ਕਰੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ