ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਲਾਉਣ ਦੀ ਕੀਤੀ ਅਪੀਲ

Shrimoni-akali-dal-appeals-to-State-Election-Commission

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੁੰ ਅੱਜ ਜਲਾਲਾਬਾਦ ਵਿਚ ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਵਰਕਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਤੋਂ ਵੀ ਜਾਣੂ ਕਰਵਾਇਆ।

ਉਹਨਾਂ ਕਿਹਾ ਕਿ ਜੇਕਰ ਕਾਂਗਰਸੀ ਗੁੰਡੇ ਇੰਨੇ ਖੁੱਲ੍ਹ ਸਕਦੇ ਹਨ ਕਿ ਉਹ ਇਕ ਜ਼ੈਡ ਪਲੱਸ ਸੁਰੱਖਿਆ ਪ੍ਰਾਪਤ ਵਿਅਕਤੀ ਜੋ ਪਹਿਲਾਂ ਉਪ ਮੁੱਖ ਮੰਤਰੀ ਰਿਹਾ ਹੈ, ’ਤੇ ਹਮਲਾ ਕਰ ਸਕਣ ਤਾਂ ਫਿਰ ਆਮ ਆਦਮੀ ਸੁਰੱਖਿਅਤ ਹੋ ਹੀ ਨਹੀਂ ਸਕਦਾ।

ਉਹਨਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਜਿਸ ਵੇਲੇ ਕੇਂਦਰ ਸਰਕਾਰ ਵੱਲੋਂ ਲੋਕਤੰਤਰੀ ਨੇਮ ਭੰਗ ਕਰਨ ’ਤੇ ਚਰਚਾ ਹੋ ਰਹੀਹ , ਉਸ ਵੇਲੇ ਪੰਜਾਬ ਵਿਚ ਹੇਠਲੇ ਪੱਧਰ ’ਤੇ ਘਿਨੌਣੇ ਅਪਰਾਧ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਡੀ ਸ਼ਿਕਾਇਤ ਦਾ ਨੋਟਿਸ ਲਿਆ ਹੈ ਤੇ ਸਾਨੁੰ ਇਸ ਨੁੰ ਘੋਖਣ ਦਾ ਭਰੋਸਾ ਦੁਆਇਆ ਹੈ ਪਰ ਅਸੀਂ ਹਾਲੇ ਤੱਕ ਮਾਮਲੇ ਵਿਚ ਠੋਸ ਕਾਰਵਾਈ ਦੀ ਉਡੀਕ ਕਰ ਰਹੇ ਹਾਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ