ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

hushiar singh dies in pakistan

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਭਾਰਤ ਤੋਂ ਸਿੱਖ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ ਵਜੋਂ ਹੋਈ ਹੈ। 71 ਸਾਲਾ ਹੁਸ਼ਿਆਰ ਸਿੰਘ ਪਿੰਡ ਹਥਣ ਨਜਦੀਕ ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਸਨ।

ਜਥੇ ਸਮੇਤ ਹੁਸ਼ਿਆਰ ਸਿੰਘ ਜਦ 13 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪਹੁੰਚੇ ਤਾਂ ਉੱਥੇ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਰਾਵਲਪਿੰਡੀ ਦੇ ਆਰਆਈਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ 14 ਅਪਰੈਲ ਦੁਪਿਹਰ 3 ਵਜ਼ੇ ਹੁਸ਼ਿਆਰ ਸਿੰਘ ਦੀ ਮੌਤ ਹੋ ਗਈ ਭਾਰਤੀ ਸ਼ਰਧਾਲੂਆਂ ਦਾ ਜਥਾ 12 ਅਪਰੈਲ ਨੂੰ ਪਾਕਿਸਤਾਨ ਪੁੱਜਾ ਸੀ ਅਤੇ 21 ਨੂੰ ਵਾਪਸ ਦੇਸ਼ ਪਰਤੇਗਾ।

ਇਹ ਵੀ ਪੜ੍ਹੋ : ਪਤਨੀ ਦੀ ਸ਼ਿਕਾਇਤ ‘ਤੇ ਹਵਾਲਾਤ ‘ਚ ਬੰਦ ਪਤੀ, ਥਾਣੇ ‘ਚ ਕੀਤੀ ਖ਼ੁਦਕੁਸ਼ੀ

Source:AbpSanjha