ਸਿਮਰਜੀਤ ਬੈਂਸ ਸੰਸਦ ਤੇ ਘੇਰਾਵ ਕਰਨ ਲਈ ਮੋਟਰਸਾਈਕਲ ਤੇ ਦਿੱਲੀ ਹੋਏ ਰਵਾਨਾ

Simarjit Bains Bike Rally to Delhi Parliament

ਅੱਜ ਲੋਕ ਇਨਸਾਫ ਪਾਰਟੀ ਵਲੋਂ ਅਤੇ ਲੀਡਰ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ। ਇਹ ਯਾਤਰਾ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ। ਵੱਡੀ ਗਿਣਤੀ ਵਿੱਚ ਲੋਕ ਇਸ ਯਾਤਰਾ ਵਿੱਚ ਸ਼ਾਮਲ ਹੋਏ। ਕਿਸਾਨਾਂ ਅਤੇ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਨਵਜੋਤ ਸਿੱਧੂ ਵੱਲੋਂ ਅੱਜ ਕਿਸਾਨਾਂ ਦੇ ਹੱਕ ‘ਚ ਉਤਰਨ ‘ਤੇ ਸਿਮਰਨਜੀਤ ਬੈਂਸ ਨੇ ਕਿਹਾ ਕਿ ਦੇਰ ਆਏ ਦੁਰਸਤ ਆਏ। ਉਨ੍ਹਾਂ ਨੂੰ ਪਹਿਲਾਂ ਹੀ ਕਿਸਾਨਾਂ ਦੇ ਹੱਕ ‘ਚ ਆਉਣਾ ਚਾਹੀਦਾ ਸੀ। ਇਸ ਦੌਰਾਨ ਸਿਮਰਜੀਤ ਬੈਂਸ ਨੇ ਅਕਾਲੀ ਦਲ ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਮਹਿਜ ਇਕ ਡਰਾਮਾ ਹੈ। ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਕਿਸਾਨ ਦੀ ਬੇਟੀ ਨਹੀਂ ਹੈ ਕਿਉਂਕਿ ਉਸ ਨੇ ਖੇਤੀ ਆਰਡੀਨੈਂਸ ਨੂੰ ਲੈ ਅਸਤੀਫਾ ਲੇਟ ਦਿਤਾ ਹੈ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ