ਬੇਅਦਬੀ ਤੇ ਗੋਲੀਕਾਂਡ ਮੈਲੇ ਚ ਰਾਮ ਰਹੀਮ ਤੋਂ ਪੁੱਛਗਿੱਛ ਲਈ S.I.T ਨੂੰ ਅਦਾਲਤ ਵੱਲੋਂ ਹਰੀ ਝੰਡੀ

Gurmeet Ram Rahim

ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ SIT ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਫ਼ਰੀਦਕੋਟ ਅਦਾਲਤ ਨੇ ਐਸਆਈਟੀ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ। ਐਸਆਈਟੀ ਕਿਸੇ ਵੇਲੇ ਵੀ ਉਸ ਕੋਲੋਂ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਐਸਆਈਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਚ ਹੋਈ ਬੇਅਦਬੀ ਮਾਮਲੇ ਵਿੱਚ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ ਅਤੇ ਤਫਤੀਸ਼ ਵਿੱਚ ਵਾਰ-ਵਾਰ ਡੇਰਾ ਸਿਰਸਾ ਦੀ ਸ਼ਮੂਲੀਅਤ ਦਾ ਜ਼ਿਕਰ ਹੋਣ ਕਾਰਨ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਆਗਿਆ ਮੰਗੀ ਸੀ, ਜਿਸ ‘ਤੇ ਅਦਾਲਤ ਨੇ ਐਸਆਈਟੀ ਨੂੰ ਅੱਗੇ ਵਧਣ ਲਈ ਲੋੜੀਂਦੀ ਆਗਿਆ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ‘ਚ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰ ਰਹੀ SIT

ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਮੁਤਾਬਕ ਅਦਾਲਤ ਨੇ ਰਾਮ ਰਹੀਮ ਤੋਂ ਪੁੱਛਗਿੱਛ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਟੀਮ ਉਸ ਤੋਂ ਜੇਲ੍ਹ ‘ਚ ਜਾ ਕੇ ਪੁੱਛਗਿੱਛ ਕਰੇਗੀ। ਉੱਧਰ, ਐਸਆਈਟੀ ਨੇ ਆਪਣੀਆਂ ਦਲੀਲਾਂ ਨਾਲ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ ਕਰਵਾ ਲਈ ਹੈ ਅਤੇ ਆਉਂਦੀ 25 ਨੂੰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਕੋਟਕਪੂਰਾ ਗੋਲ਼ੀਕਾਂਡ ਬਾਰੇ ਵੀ ਪੁੱਛਗਿੱਛ ਕਰੇਗੀ।

Source:AbpSanjha